ਡੇਰਾ ਬਾਬਾ ਨਾਨਕ :- ਪੰਜਾਬ ਦੇ ਡੇਰਾ ਬਾਬਾ ਨਾਨਕ ਵਿੱਚ ਮੰਗਲਵਾਰ ਤੇ ਬੁੱਧਵਾਰ ਦੀ ਰਾਤ ਵੱਡੀ ਵਾਰਦਾਤ ਸਾਹਮਣੇ ਆਈ ਹੈ। ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਨੇ ਅੰਨ੍ਹੇਵਾਹ ਫਾਇਰਿੰਗ ਕਰਕੇ ਕਰਿਆਨਾ ਸਟੋਰ ਮਾਲਕ ਰਵੀ ਕੁਮਾਰ ਢਿੱਲੋਂ ਦਾ ਕਤਲ ਕਰ ਦਿੱਤਾ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਘਰ ਦੇ ਗੇਟ ਅੱਗੇ ਤਾਬੜਤੋੜ ਫਾਇਰਿੰਗ, ਹਸਪਤਾਲ ’ਚ ਐਲਾਨਿਆ ਮ੍ਰਿਤਕ
ਜਾਣਕਾਰੀ ਮੁਤਾਬਕ ਰਵੀ ਕੁਮਾਰ ਢਿੱਲੋਂ ਆਪਣੀ ਦੁਕਾਨ ਬੰਦ ਕਰਕੇ ਘਰ ਵਾਪਸ ਆਇਆ ਸੀ। ਜਿਵੇਂ ਹੀ ਉਹ ਕਾਰ ਵਿੱਚੋਂ ਉਤਰਣ ਹੀ ਵਾਲਾ ਸੀ, ਚੋਹਲਾ ਸਾਹਿਬ ਵਾਲੇ ਪਾਸੇ ਤੋਂ ਆਏ ਦੋ ਮੋਟਰਸਾਈਕਲ ਸਵਾਰਾਂ ਨੇ ਉਸ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੰਭੀਰ ਰੂਪ ਨਾਲ ਜ਼ਖ਼ਮੀ ਰਵੀ ਕੁਮਾਰ ਨੂੰ ਪਰਿਵਾਰਕ ਮੈਂਬਰ ਤੁਰੰਤ ਅੰਮ੍ਰਿਤਸਰ ਹਸਪਤਾਲ ਲੈ ਗਏ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਪੁਲਿਸ ਦੀ ਤਫ਼ਤੀਸ਼ ਜਾਰੀ
ਵਾਰਦਾਤ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਡਿਊਟੀ ਅਫ਼ਸਰ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਹਾਲੇ ਤਫ਼ਤੀਸ਼ ਜਾਰੀ ਹੈ ਅਤੇ ਹਮਲਾਵਰਾਂ ਦੀ ਪਛਾਣ ਲਈ ਸਾਰੇ ਕੋਣਾਂ ਤੋਂ ਜਾਂਚ ਕੀਤੀ ਜਾ ਰਹੀ ਹੈ।