ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਵੇਰੇ ਆਪਣੇ ਚੰਡੀਗੜ੍ਹ ਸਥਿਤ ਨਿਵਾਸ ‘ਤੇ ਪ੍ਰੈਸ ਕਾਨਫਰੰਸ ਕਰਨ ਜਾ ਰਹੇ ਹਨ। ਇਹ ਕਾਨਫਰੰਸ ਸਵੇਰੇ 10:30 ਵਜੇ ਹੋਵੇਗੀ ਅਤੇ ਡੀਐਮ ਖੁਦਕੁਸ਼ੀ ਮਾਮਲੇ ਵਿੱਚ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਮੁੱਖ ਮੰਤਰੀ ਮੀਡੀਆ ਸਾਹਮਣੇ ਆਉਣਗੇ। ਉਮੀਦ ਜਤਾਈ ਜਾ ਰਹੀ ਹੈ ਕਿ ਉਹ ਇਸ ਸੰਵੇਦਨਸ਼ੀਲ ਮਾਮਲੇ ‘ਚ ਸਰਕਾਰ ਦੀ ਕਾਰਵਾਈ, ਜਾਂਚ ਦੀ ਪ੍ਰਗਤੀ ਅਤੇ ਅਗਲੇ ਕਦਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣਗੇ। ਇਸ ਪ੍ਰੈਸ ਕਾਨਫਰੰਸ ‘ਤੇ ਸਿਆਸੀ ਹਲਕਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

