ਚੰਡੀਗੜ੍ਹ :- ਭਾਰਤ ਸਰਕਾਰ ਨੇ ਇੰਧਨ ਖੇਤਰ ਵਿੱਚ ਵੱਡਾ ਫੈਸਲਾ ਲੈਂਦੇ ਹੋਏ ਪੈਟਰੋਲ ’ਤੇ ਲੱਗਦੀ ਐਡੀਸ਼ਨਲ ਐਕਸਾਈਜ਼ ਡਿਊਟੀ ਨੂੰ 13 ਰੁਪਏ ਤੋਂ ਘਟਾ ਕੇ 3 ਰੁਪਏ ਕਰ ਦਿੱਤਾ ਹੈ, ਜਦਕਿ ਡੀਜ਼ਲ ’ਤੇ ਇਹ ਡਿਊਟੀ ਪੂਰੀ ਤਰ੍ਹਾਂ ਖਤਮ ਕਰ ਦਿੱਤੀ ਗਈ ਹੈ। ਸਰਕਾਰ ਦਾ ਇਹ ਕਦਮ ਤੇਲ ਕੰਪਨੀਆਂ ਨੂੰ ਆਰਥਿਕ ਦਬਾਅ ਤੋਂ ਬਚਾਉਣ ਲਈ ਮੰਨਿਆ ਜਾ ਰਿਹਾ ਹੈ, ਕਿਉਂਕਿ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਤਣਾਅ ਕਾਰਨ ਕੌਮਾਂਤਰੀ ਬਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਧ ਰਹੀਆਂ ਹਨ। ਹਾਲਾਂਕਿ, ਇਸ ਕਟੌਤੀ ਦਾ ਸਿੱਧਾ ਲਾਭ ਖਪਤਕਾਰਾਂ ਤੱਕ ਪਹੁੰਚਣ ਦੀ ਸੰਭਾਵਨਾ ਘੱਟ ਦਿਖ ਰਹੀ ਹੈ।

