ਚੰਡੀਗੜ੍ਹ :- ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ ਸ਼ਾਮ 5 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਣ ਜਾ ਰਹੀ ਹੈ, ਜਿਸਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਬੈਠਕ ਵਿੱਚ ਸਰਕਾਰ ਵੱਲੋਂ ਕਈ ਮਹੱਤਵਪੂਰਨ ਮਸਲਿਆਂ ‘ਤੇ ਫੈਸਲੇ ਕੀਤੇ ਜਾਣ ਦੀ ਸੰਭਾਵਨਾ ਹੈ। ਖਾਸ ਤੌਰ ‘ਤੇ ਬੇਅਦਬੀ ਨਾਲ ਜੁੜੇ ਪ੍ਰਸਤਾਵਿਤ ਕਾਨੂੰਨ ‘ਤੇ ਵੀ ਗੰਭੀਰ ਵਿਚਾਰ-ਵਿਮਰਸ਼ ਹੋ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਮਨਜ਼ੂਰੀ ਦੇਣ ਬਾਰੇ ਵੀ ਚਰਚਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਸਿਆਸੀ ਗਤੀਵਿਧੀਆਂ ਤੇਜ਼ ਹੋ ਸਕਦੀਆਂ ਹਨ।

