ਮੋਗਾ :- ਮੋਗਾ ਜ਼ਿਲ੍ਹੇ ਦੇ ਪਿੰਡ ਬੁੱਟਰ ਵਿੱਚ ਪੈਸਿਆਂ ਦੇ ਲੈਣ-ਦੇਣ ਦੇ ਝਗੜੇ ਨੇ ਇੱਕ ਨੌਜਵਾਨ ਦੀ ਜਾਨ ਲੈ ਲਈ। ਜਾਣਕਾਰੀ ਮੁਤਾਬਕ, ਮ੍ਰਿਤਕ ਸੁਖਵਿੰਦਰ ਸਿੰਘ ਨੂੰ ਉਸਦੇ ਮਾਮੇ ਸਹੁਰੇ ਅਤੇ ਪਰਿਵਾਰ ਵੱਲੋਂ ਬੁਰੀ ਤਰ੍ਹਾਂ ਕੁੱਟਿਆ ਗਿਆ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਵਿੱਚ ਮਹਿਲਾਵਾਂ ਵੀ ਸ਼ਾਮਲ ਸਨ। ਪੁਲਿਸ ਨੇ 7 ਨਾਮਜ਼ਦ ਤੇ 3 ਅਣਪਛਾਤੇ ਵਿਅਕਤੀਆਂ ਸਮੇਤ ਕੁੱਲ 10 ਲੋਕਾਂ ’ਤੇ ਮਾਮਲਾ ਦਰਜ ਕਰ ਲਿਆ ਹੈ।