Homeਸਰਕਾਰੀ ਖ਼ਬਰਾਂਜੋਗਿੰਦਰਾ ਗਰੁੱਪ ਵੱਲੋਂ ਕੀਤੇ ਜਾ ਰਹੇ ਵਿਸਥਾਰ ਨਾਲ ਰੁਜ਼ਗਾਰ ਦੇ ਮੌਕੇ ਹੋਣਗੇ...

ਜੋਗਿੰਦਰਾ ਗਰੁੱਪ ਵੱਲੋਂ ਕੀਤੇ ਜਾ ਰਹੇ ਵਿਸਥਾਰ ਨਾਲ ਰੁਜ਼ਗਾਰ ਦੇ ਮੌਕੇ ਹੋਣਗੇ ਪੈਦਾ : ਸੰਜੀਵ ਅਰੋੜਾ

WhatsApp Group Join Now
WhatsApp Channel Join Now

ਚੰਡੀਗੜ੍ਹ: ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਜੋਗਿੰਦਰਾ ਗਰੁੱਪ ਵੱਲੋਂ 1,100 ਕਰੋੜ ਰੁਪਏ ਦੇ ਨਿਵੇਸ਼ ਨਾਲ ਰਣਨੀਤਕ ਵਿਸਥਾਰ ਦੀ ਯੋਜਨਾ ਦਾ ਐਲਾਨ ਕੀਤਾ ਗਆ ਹੈ ਜਿਸ ਤਹਿਤ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਦੀ ਵਰਤੋਂ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਨਿਵੇਸ਼ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਕਾਰੋਬਾਰ ਪੱਖੀ ਮਾਹੌਲ ਪ੍ਰਤੀ ਉਦਯੋਗਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਇਹ ਨਿਵੇਸ਼ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਕਾਰੋਬਾਰ ਪੱਖੀ ਮਾਹੌਲ ਪ੍ਰਤੀ ਉਦਯੋਗਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ।  ਇਸ ਵਿਸਥਾਰ ਤਹਿਤ ਸਟੀਲ ਖੇਤਰ ਵਿੱਚ 700 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ ਜੋ ਮੁੱਖ ਤੌਰ ‘ਤੇ ਜੋਗਿੰਦਰਾ ਕਾਸਟਿੰਗ ਅਤੇ ਵਰਧਮਾਨ ਆਦਰਸ਼ ਰਾਹੀਂ ਕੀਤਾ ਜਾਵੇਗਾ ਜਿਸ ਵਿੱਚ ਜੋਗਿੰਦਰਾ ਗ੍ਰੀਨ ਇੰਡੀਆ ਰਾਹੀਂ ਨਵਿਆਉਣਯੋਗ ਊਰਜਾ ਵਿੱਚ 400 ਕਰੋੜ ਰੁਪਏ ਦਾ ਨਿਵੇਸ਼ ਸ਼ਾਮਲ ਹੈ।ਗਿੰਦਰਾ ਗਰੁੱਪ ਦਾ ਟਰਨਓਵਰ 3,000 ਕਰੋੜ ਰੁਪਏ ਤੋਂ ਵੱਧ ਕੇ 5,000 ਕਰੋੜ ਰੁਪਏ ਹੋਣ ਦੀ ਸੰਭਾਵਨਾ ਹੈ ਅਤੇ ਇਸ ਦੇ ਕਰਮਚਾਰੀਆਂ ਦੀ ਗਿਣਤੀ 1,800 ਤੋਂ ਵੱਧ ਕੇ 3,000 ਹੋ ਜਾਵੇਗੀ ਜਿਸ ਨਾਲ ਰੁਜ਼ਗਾਰ ਦੇ ਵੱਡੇ ਮੌਕੇ ਪੈਦਾ ਹੋਣਗੇ।

ਮੰਡੀ ਗੋਬਿੰਦਗੜ੍ਹ ਹਮੇਸ਼ਾ ਤੋਂ ਪੰਜਾਬ ਦੇ ਸਟੀਲ ਉਦਯੋਗ ਦੀ ਰੀੜ੍ਹ ਦੀ ਹੱਡੀ ਰਿਹਾ ਹੈ। ਅੱਜ ਭਗਵੰਤ ਮਾਨ ਸਰਕਾਰ ਅਧੀਨ ਇਹ ਨਵੇਂ ਨਿਵੇਸ਼, ਆਧੁਨਿਕੀਕਰਨ ਅਤੇ ਸਾਫ਼-ਸੁਥਰੇ ਤੇ ਵਧੇਰੇ ਕੁਸ਼ਲ ਉਤਪਾਦਨ ਨਾਲ ਆਪਣੀ ਸਥਿਤੀ ਨੂੰ ਹੋਰ ਮਜ਼ਬੂਤ ਕਰ ਰਿਹਾ ਹੈ। ਜੋਗਿੰਦਰਾ ਗਰੁੱਪ ਵੱਲੋਂ ਕੀਤਾ ਗਿਆ ਵਿਸਥਾਰ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਗੋਬਿੰਦਗੜ੍ਹ ਇੱਕ ਵਾਰ ਫਿਰ ਪੰਜਾਬ ਦੀ ਉਦਯੋਗਿਕ ਆਰਥਿਕਤਾ ਲਈ ਵਿਕਾਸ ਦਾ ਮੁੱਖ ਕੇਂਦਰ ਬਣ ਰਿਹਾ ਹੈ।”

ਪੰਜਾਬ ਨਿਰਮਾਣ ਅਤੇ ਗਰੀਨ ਊਰਜਾ ਵਿੱਚ ਨਿਵੇਸ਼ ਲਈ ਇੱਕ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ ਅਤੇ ਇਹ 1,100 ਕਰੋੜ ਰੁਪਏ ਦਾ ਨਿਵੇਸ਼ ਉਦਯੋਗਿਕ ਅਧਾਰ ਨੂੰ ਮਜ਼ਬੂਤ ਕਰੇਗਾ, ਰੁਜ਼ਗਾਰ ਦੇ ਅਹਿਮ ਮੌਕੇ ਪੈਦਾ ਕਰੇਗਾ ਅਤੇ ਸਥਾਈ ਵਿਕਾਸ ਨੂੰ ਯਕੀਨੀ ਬਣਾਏਗਾ। ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ, “ਆਪ ਸਰਕਾਰ ਉਦਯੋਗ ਪੱਖੀ ਮਾਹੌਲ ਪ੍ਰਦਾਨ ਕਰਨ, ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਯਕੀਨੀ ਬਣਾਉਣ ਅਤੇ ਸੂਬੇ ਭਰ ਵਿੱਚ ਵਾਤਾਵਰਣ ਸੁਰੱਖਿਆ ‘ਤੇ ਕੇਂਦਰਤ ਨਿਵੇਸ਼ਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।”

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle