ਨਵੀਂ ਦਿੱਲੀ :- ਰਾਜਧਾਨੀ ਦਿੱਲੀ ਵਿੱਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਵੀਰਵਾਰ ਸਵੇਰੇ ਪ੍ਰਸਾਦ ਨਗਰ ਅਤੇ ਦਵਾਰਕਾ ਸੈਕਟਰ-5 ਸਮੇਤ ਪੰਜ ਸਕੂਲਾਂ ਨੂੰ ਈਮੇਲ ਰਾਹੀਂ ਧਮਕੀਆਂ ਪ੍ਰਾਪਤ ਹੋਈਆਂ। ਖ਼ਬਰ ਮਿਲਦੇ ਹੀ ਦਿੱਲੀ ਪੁਲਸ ਅਤੇ ਫਾਇਰ ਵਿਭਾਗ ਦੀਆਂ ਟੀਮਾਂ ਤੁਰੰਤ ਮੌਕੇ ’ਤੇ ਪਹੁੰਚ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।