Homeਸਰਕਾਰੀ ਖ਼ਬਰਾਂਮਾਰਚ 2026 ਵਿੱਚ 16.6% ਦਾ ਵਾਧਾ, ਸ਼ੁੱਧ ਸੰਗ੍ਰਹਿ 2,231.93 ਕਰੋੜ ਰੁਪਏ ਤੱਕ...

ਮਾਰਚ 2026 ਵਿੱਚ 16.6% ਦਾ ਵਾਧਾ, ਸ਼ੁੱਧ ਸੰਗ੍ਰਹਿ 2,231.93 ਕਰੋੜ ਰੁਪਏ ਤੱਕ ਪਹੁੰਚਿਆ: ਹਰਪਾਲ ਸਿੰਘ ਚੀਮਾ

WhatsApp Group Join Now
WhatsApp Channel Join Now

ਚੰਡੀਗੜ੍ਹ: ਮਜ਼ਬੂਤ ਵਿੱਤੀ ਪ੍ਰਬੰਧਨ ਅਤੇ ਨਿਰੰਤਰ ਆਰਥਿਕ ਸੁਧਾਰ ਨੂੰ ਦਰਸਾਉਂਦੇ ਹੋਏ, ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਵਿੱਤੀ ਸਾਲ 2025-26 ਲਈ ਮਾਰਚ ਮਹੀਨੇ ਤੱਕ ਸ਼ੁੱਧ ਵਸਤਾਂ ਅਤੇ ਸੇਵਾਵਾਂ ਕਰ (ਜੀ.ਐਸ.ਟੀ.) ਦੇ ਸੰਗ੍ਰਹਿ ਵਿੱਚ 12.52% ਦੇ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ।

ਸੂਬੇ ਨੇ ਮਾਰਚ 2026 ਵਿੱਚ ਸਾਲ-ਦਰ-ਸਾਲ ਵੀ ਭਾਰੀ ਵਾਧਾ ਦਰਜ ਕੀਤਾ ਹੈ, ਜਿਸ ਵਿੱਚ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਮਾਰਚ 2025 ਦੇ 1,913.82 ਕਰੋੜ ਰੁਪਏ ਤੋਂ ਵੱਧ ਕੇ 2,231.93 ਕਰੋੜ ਰੁਪਏ ਹੋ ਗਿਆ ਹੈ, ਜੋ ਕਿ 318.11 ਕਰੋੜ ਰੁਪਏ ਦੇ ਸ਼ੁੱਧ ਲਾਭ ਅਤੇ 16.6% ਦੇ ਵਾਧੇ ਨੂੰ ਦਰਸਾਉਂਦਾ ਹੈ ਅਤੇ ਮਾਰਚ ਵਿੱਚ ਐਸ.ਜੀ.ਐਸ.ਟੀ. ਨਕਦ ਸੰਗ੍ਰਹਿ ਵਿੱਚ 18% ਦਾ ਮਜ਼ਬੂਤ ਵਾਧਾ ਦਰਜ ਕੀਤਾ ਗਿਆ ਹੈ। ਲਗਭਗ 7% ਦੀ ਕੌਮੀ ਵਿਕਾਸ ਦਰ ਦੇ ਮੁਕਾਬਲੇ ਇਸ ਨੇ ਪੰਜਾਬ ਨੂੰ ਦੇਸ਼ ਦੇ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਵੱਡੇ ਸੂਬਿਆਂ ਵਿੱਚ ਲਿਆ ਖੜ੍ਹਾ ਕੀਤਾ ਹੈ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਨ੍ਹਾਂ ਅੰਕੜਿਆਂ ਦਾ ਖੁਲਾਸਾ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਨੇ ਪੂਰੇ ਵਿੱਤੀ ਸਾਲ 2025-26 ਲਈ ਨਿਰੰਤਰ ਅਤੇ ਵਿਆਪਕ ਮਾਲੀਆ ਵਾਧਾ ਦਰਜ ਕੀਤਾ ਹੈ ਕਿਉਂਕਿ ਮਾਰਚ ਮਹੀਨੇ ਤੱਕ ਸ਼ੁੱਧ ਜੀ.ਐਸ.ਟੀ. ਸੰਗ੍ਰਹਿ 2024-25 ਦੇ 23642.08 ਕਰੋੜ ਰੁਪਏ ਦੇ ਮੁਕਾਬਲੇ 2025-26 ਵਿੱਚ 26601.12 ਕਰੋੜ ਰੁਪਏ ਤੱਕ ਪਹੁੰਚ ਗਿਆ, ਜਿਸ ਵਿੱਚ 2959.04 ਕਰੋੜ ਰੁਪਏ ਦਾ ਠੋਸ ਵਾਧਾ ਦਰਜ ਕੀਤਾ ਗਿਆ।

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਵਿੱਤੀ ਸਾਲ 2025-26 ਤਿੰਨ-ਪੜਾਵੀ ਮਾਲੀਆ ਚਾਲ ਨੂੰ ਸਪੱਸ਼ਟ ਰੂਪ ਵਿੱਚ ਦਰਸਾਉਂਦਾ ਹੈ ਜਿਸ ਵਿੱਚ ਸ਼ੁਰੂਆਤੀ ਮਜ਼ਬੂਤ ਲਾਭ, ਜੀ.ਐਸ.ਟੀ. 2.0 ਨੀਤੀ ਕਾਰਨ ਆਈ ਗਿਰਾਵਟ ਅਤੇ ਆਖਰੀ ਤਿਮਾਹੀ ਵਿੱਚ ਇੱਕ ਸ਼ਾਨਦਾਰ ਰਿਕਵਰੀ ਸ਼ਾਮਲ ਹੈ। ਉਨ੍ਹਾ ਕਿਹਾ, “ਪਹਿਲੇ ਛੇ ਮਹੀਨਿਆਂ (ਅਪ੍ਰੈਲ ਤੋਂ ਸਤੰਬਰ 2025) ਵਿੱਚ, ਪੰਜਾਬ ਨੇ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਵਿੱਚ 2,478.19 ਕਰੋੜ ਰੁਪਏ ਦਾ ਵੱਡਾ ਵਾਧਾ ਦਰਜ ਕੀਤਾ, ਜੋ ਕਿ 23% ਦੇ ਵਾਧੇ ਨੂੰ ਦਰਸਾਉਂਦਾ ਹੈ। ਇਹ ਰਾਜ-ਪੱਧਰੀ ਇਨਫੋਰਸਮੈਂਟ ਅਤੇ ਪਾਲਣਾ ਦੇ ਪ੍ਰਭਾਵਸ਼ਾਲੀ ਉਪਾਵਾਂ ਦੁਆਰਾ ਸੰਚਾਲਿਤ ਮਜ਼ਬੂਤ ਮਾਲੀਆ ਜੁਟਾਉਣ ਦਾ ਪ੍ਰਮਾਣ ਹੈ।”

ਵਿੱਤੀ ਸਾਲ 2026-27 ਵਿੱਚ ਸੂਬੇ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ ਹੋਰ ਵਾਧਾ ਹੋਣ ਦਾ ਪੂਰਾ ਭਰੋਸਾ ਪ੍ਰਗਟਾਉਂਦਿਆਂ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਭਰੋਸੇ ਦਾ ਸਿਹਰਾ ਸੂਬਾ ਸਰਕਾਰ ਦੇ ਲਗਾਤਾਰ ਇਨਫੋਰਸਮੈਂਟ ਯਤਨਾਂ, ਬਿਹਤਰ ਪਾਲਣਾ, ਅਤੇ ਤੇਜੀ ਨਾਲ ਵੱਧ ਰਹੀ ਆਰਥਿਕਤਾ ਨੂੰ ਦਿੱਤਾ, ਜਿਨ੍ਹਾਂ ਤੋਂ ਮਾਲੀਏ ਦੇ ਵਾਧੇ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਦੀ ਉਮੀਦ ਹੈ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle