ਚੰਡੀਗੜ੍ਹ :- ਪੰਜਾਬ ਸਰਕਾਰ ਨੇ ਰਾਜ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇੱਕ ਚਿੱਠੀ ਭੇਜ ਕੇ ਨਿਰਦੇਸ਼ ਜਾਰੀ ਕੀਤੇ ਹਨ ਕਿ ਜਿਹੜੇ ਵੀ ਵਿਅਕਤੀ ਜਾਂ ਸੰਸਥਾਵਾਂ ਬਿਨਾਂ ਅਧਿਕਾਰ ਡਾਟਾ ਇਕੱਠਾ ਕਰ ਰਹੀਆਂ ਹਨ, ਉਨ੍ਹਾਂ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ।
ਸਿਰਫ਼ ਸਰਕਾਰ ਮਾਨਤਾ ਪ੍ਰਾਪਤ ਲੋਕਾਂ ਨਾਲ ਹੀ ਸਾਂਝੀ ਕਰੇਗੀ ਜਾਣਕਾਰੀ
ਚਿੱਠੀ ਵਿੱਚ ਸਪਸ਼ਟ ਲਿਖਿਆ ਗਿਆ ਹੈ ਕਿ ਕੇਵਲ ਉਹੀ ਲੋਕ ਜਿਨ੍ਹਾਂ ਨੂੰ ਸਰਕਾਰ ਤੋਂ ਅਧਿਕਾਰਕ ਮਨਜ਼ੂਰੀ ਜਾਂ ਮਾਨਤਾ ਪ੍ਰਾਪਤ ਹੈ, ਉਹਨਾਂ ਨਾਲ ਹੀ ਸਰਕਾਰੀ ਜਾਣਕਾਰੀ ਸਾਂਝੀ ਕੀਤੀ ਜਾਵੇ।
ਹਾਲ ਹੀ ਵਿੱਚ ਭਾਜਪਾ ਵੱਲੋਂ ਜਨ ਸੁਵਿਧਾਵਾਂ ਲਈ ਲਗਾਏ ਗਏ 39 ਕੈਂਪਾਂ ਨੂੰ ਬੰਦ ਕਰਨ ਨੂੰ ਲੈ ਕੇ ਤਣਾਅ ਬਣਿਆ ਸੀ। ਭਾਜਪਾ ਨੇ ਦੋਸ਼ ਲਗਾਇਆ ਸੀ ਕਿ ਸਰਕਾਰ ਜਾਣ-ਬੁੱਝ ਕੇ ਸਾਡੇ ਕੈਂਪ ਰੋਕ ਰਹੀ ਹੈ। ਨਵੀਂ ਚਿੱਠੀ ਅਨੁਸਾਰ ਹੁਣ ਕੋਈ ਵੀ ਕੈਂਪ ਜਾਂ ਗਤੀਵਿਧੀ ਸਰਕਾਰ ਦੀ ਮਨਜ਼ੂਰੀ ਤੋਂ ਬਿਨਾਂ ਨਹੀਂ ਲਗਾਈ ਜਾ ਸਕੇਗੀ।