Homeਸਰਕਾਰੀ ਖ਼ਬਰਾਂਪੰਜਾਬ ਵਿੱਚ ਸ਼ਹਿਰੀ ਵਿਕਾਸ ਨੂੰ ਮਿਲੀ ਤੇਜ਼ ਰਫ਼ਤਾਰ, 1300 ਕਰੋੜ ਦੇ ਸੜਕੀ...

ਪੰਜਾਬ ਵਿੱਚ ਸ਼ਹਿਰੀ ਵਿਕਾਸ ਨੂੰ ਮਿਲੀ ਤੇਜ਼ ਰਫ਼ਤਾਰ, 1300 ਕਰੋੜ ਦੇ ਸੜਕੀ ਪ੍ਰੋਜੈਕਟ ਸ਼ੁਰੂ

WhatsApp Group Join Now
WhatsApp Channel Join Now

ਚੰਡੀਗੜ੍ਹ: ਸਥਾਨਕ ਸਰਕਾਰਾਂ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਬਿਹਤਰ ਢੰਗ ਨਾਲ ਸੇਵਾ ਪ੍ਰਦਾਨ ਕਰਨ ਅਤੇ ਸੂਬੇ ਦੇ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਵਿਆਪਕ ਪਹਿਲਕਦਮੀਆਂ ਅਤੇ ਸੁਧਾਰਾਂ ਦਾ ਐਲਾਨ ਕੀਤਾ। ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਸਬੰਧੀ ਉਪਾਵਾਂ ‘ਤੇ ਚਾਨਣਾ ਪਾਉਂਦਿਆਂ ਮੰਤਰੀ ਨੇ ਦੱਸਿਆ ਕਿ ਸੁਧਾਰ ਟਰੱਸਟਾਂ ਲਈ ਯਕਮੁਸ਼ਤ ਨਿਪਟਾਰਾ (ਓਟੀਐਸ) ਯੋਜਨਾ 30 ਅਪ੍ਰੈਲ, 2026 ਤੱਕ ਮੁੜ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਨਾਨ-ਕੰਸਟ੍ਰੱਕਸ਼ਨ ਫੀਸ (ਐਨਸੀਐਫ) ‘ਤੇ ਲਗਭਗ 50 ਫੀਸਦ ਦੀ ਛੋਟ ਦਿੱਤੀ ਜਾ ਰਹੀ ਹੈ ਜਿਸ ਨਾਲ ਜਾਇਦਾਦ ਮਾਲਕਾਂ ਨੂੰ ਵੱਡੀ ਵਿੱਤੀ ਰਾਹਤ ਮਿਲੇਗੀ।

ਇੱਕ ਵੱਡੀ ਪ੍ਰਾਪਤੀ ਹਾਸਲ ਕਰਦਿਆਂ ਵਿੱਤੀ ਸਾਲ 2025-26 ਲਈ ਹਾਊਸ ਟੈਕਸ ਦੀ ਵਸੂਲੀ 600 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ ਜੋ ਕਿ ਵਿੱਤੀ ਸਾਲ 2024-25 ਵਿੱਚ 500 ਕਰੋੜ ਰੁਪਏ ਸੀ। ਇਹ ਵਾਧਾ ਸ਼ਹਿਰੀ ਸਥਾਨਕ ਇਕਾਈਆਂ ਦੀ ਬਿਹਤਰ ਕੁਸ਼ਲਤਾ, ਪਾਰਦਰਸ਼ਤਾ ਅਤੇ ਪਾਲਣਾ ਨੂੰ ਦਰਸਾਉਂਦਾ ਹੈ। ਨਗਰ ਨਿਗਮਾਂ ਅਤੇ ਕੌਂਸਲਾਂ ਵਿੱਚ 1,300 ਕਰੋੜ ਰੁਪਏ ਦੀ ਲਾਗਤ ਨਾਲ 2,120 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਨ੍ਹਾਂ ਨੂੰ ਮਈ 2026 ਦੇ ਅੰਤ ਤੱਕ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਸਥਾਈ ਮੁਰੰਮਤ ਲਈ ਨਵੀਨਤਮ ਤਕਨਾਲੋਜੀ ਦੀ ਵਰਤੋਂ ਕਰਦਿਆਂ ਮਾਨਸੂਨ ਤੋਂ ਪਹਿਲਾਂ ਸੜਕਾਂ ‘ਤੇ ਟੋਇਆਂ ਦੀ ਪੂਰੀ ਤਰ੍ਹਾਂ ਮੁਰੰਮਤ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਵਪਾਰ ਕਰਨ ਵਿੱਚ ਆਸਾਨੀ ਨੂੰ ਉਤਸ਼ਾਹਿਤ ਕਰਨ ਲਈ ਬਿਲਡਿੰਗ ਪਲਾਨ ਸਬੰਧੀ ਪ੍ਰਵਾਨਗੀ ਪ੍ਰਕਿਰਿਆ ਨੂੰ ਸਰਲ ਬਣਾਇਆ ਗਿਆ ਹੈ। ਫਾਈਲਾਂ ਹੁਣ ਦੋ ਵਾਰ ਦੀ ਬਜਾਏ ਸਿਰਫ਼ ਇੱਕ ਵਾਰ ਕਮਿਸ਼ਨਰ ਕੋਲ ਜਮ੍ਹਾਂ ਕਰਵਾਈਆਂ ਜਾਣਗੀਆਂ, ਜਿਸ ਨਾਲ ਪ੍ਰਕਿਰਿਆ ਦੇ ਸਮੇਂ ਵਿੱਚ ਕਾਫ਼ੀ ਕਮੀ ਆਵੇਗੀ। ਇਸ ਤੋਂ ਇਲਾਵਾ, ਐਸਟੀਪੀ ਪ੍ਰਵਾਨਗੀਆਂ ਹੁਣ ਸਿਰਫ਼ ਅੱਧੇ ਏਕੜ ਅਤੇ ਇਸ ਤੋਂ ਵੱਧ ਖੇਤਰ ਵਾਲੇ ਪਲਾਟਾਂ ਲਈ ਲੋੜੀਂਦੀਆਂ ਹੋਣਗੀਆਂ ਜਦੋਂਕਿ ਪਹਿਲਾਂ ਇਹ ਪ੍ਰਵਾਨਗੀ 500 ਵਰਗ ਗਜ਼ ਤੱਕ ਲੋੜੀਂਦੀ ਸੀ।

ਐਮਰਜੈਂਸੀ ਰਿਸਪਾਂਸ ਸਿਸਟਮ ਨੂੰ ਮਜ਼ਬੂਤ ਕਰਦਿਆਂ ਸਰਕਾਰ  ਵੱਲੋਂ 131 ਕਰੋੜ ਰੁਪਏ ਦੇ ਨਿਵੇਸ਼ ਨਾਲ ਫਾਇਰ ਸਰਵਿਸਿਜ਼ ਦਾ ਆਧੁਨਿਕੀਕਰਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਉੱਨਤ ਫਾਇਰ ਟੈਂਡਰਾਂ ਦੀ ਖਰੀਦ ਅਤੇ ਸੂਬੇ ਭਰ ਵਿੱਚ 13 ਨਵੇਂ ਫਾਇਰ ਸਟੇਸ਼ਨਾਂ ਦੀ ਸਥਾਪਨਾ ਸ਼ਾਮਲ ਹੈ। ਇਸ ਤੋਂ ਇਲਾਵਾ, ਵਿੱਤੀ ਸਾਲ 2025-26 ਲਈ ਸੂਬੇ ਭਰ ਵਿੱਚ 450 ਕਰੋੜ ਰੁਪਏ ਦੇ ਸੀਵਰੇਜ ਪ੍ਰਾਜੈਕਟ ਪਹਿਲਾਂ ਹੀ ਅਲਾਟ ਕੀਤੇ ਜਾ ਚੁੱਕੇ ਹਨ ਅਤੇ ਇਹਨਾਂ ਨੂੰ ਮੌਜੂਦਾ ਵਿੱਤੀ ਸਾਲ ਵਿੱਚ ਪੂਰੇ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਮੌਜੂਦਾ ਤਿਮਾਹੀ ਵਿੱਚ 700 ਕਰੋੜ ਰੁਪਏ ਦੇ ਪ੍ਰਾਜੈਕਟ ਅਲਾਟ ਕੀਤੇ ਜਾਣਗੇ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle