Homeਸਰਕਾਰੀ ਖ਼ਬਰਾਂਪੰਜਾਬ ਸਰਕਾਰ ਵੱਲੋਂ ਵੱਡਾ ਫ਼ੈਸਲਾ: ਅਸ਼ੀਰਵਾਦ ਸਕੀਮ ਹੇਠ 51,000 ਰੁਪਏ ਦੀ ਸਹਾਇਤਾ...

ਪੰਜਾਬ ਸਰਕਾਰ ਵੱਲੋਂ ਵੱਡਾ ਫ਼ੈਸਲਾ: ਅਸ਼ੀਰਵਾਦ ਸਕੀਮ ਹੇਠ 51,000 ਰੁਪਏ ਦੀ ਸਹਾਇਤਾ ਜਾਰੀ

WhatsApp Group Join Now
WhatsApp Channel Join Now

ਚੰਡੀਗੜ੍ਹ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਪੱਛੜੇ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਪਰਿਵਾਰਾਂ ਨੂੰ ਆਰਥਿਕ ਸਹਾਰਾ ਦੇਣ ਲਈ ਅਸ਼ੀਰਵਾਦ ਸਕੀਮ ਤਹਿਤ ਵਿੱਤੀ ਸਾਲ 2025-26 ਦੌਰਾਨ 2694 ਲਾਭਪਾਤਰੀਆਂ ਨੂੰ 13.74 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਹ ਸਹਾਇਤਾ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਲਈ ਧੀਆਂ ਦੇ ਵਿਆਹ ਸਮੇਂ ਵੱਡੀ ਰਾਹਤ ਸਾਬਤ ਹੋ ਰਹੀ ਹੈ ਅਤੇ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਯੋਗ ਪਰਿਵਾਰ ਇਸ ਸਹੂਲਤ ਤੋਂ ਵਾਂਝਾ ਨਾ ਰਹੇ। ਅਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਮਾਨਸਾ, ਮੋਗਾ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਇਹ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ।

ਇਸ ਰਾਸ਼ੀ ਨਾਲ ਜ਼ਿਲ੍ਹਾ ਬਰਨਾਲਾ ਦੇ 70, ਬਠਿੰਡਾ ਦੇ 253, ਫਰੀਦਕੋਟ ਦੇ 13, ਫਿਰੋਜ਼ਪੁਰ ਦੇ 38, ਸ੍ਰੀ ਫਤਹਿਗੜ੍ਹ ਸਾਹਿਬ ਦੇ 72, ਗੁਰਦਾਸਪੁਰ ਦੇ 211, ਹੁਸ਼ਿਆਰਪੁਰ ਦੇ 267, ਲੁਧਿਆਣਾ ਦੇ 134 ਅਤੇ ਮਾਨਸਾ ਦੇ 275 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਮੋਗਾ ਦੇ 43, ਪਟਿਆਲਾ ਦੇ 129, ਪਠਾਨਕੋਟ ਦੇ 212, ਰੂਪਨਗਰ ਦੇ 336, ਐਸ.ਏ.ਐਸ. ਨਗਰ ਦੇ 163, ਐਸ.ਬੀ.ਐਸ. ਨਗਰ ਦੇ 29, ਸੰਗਰੂਰ ਦੇ 79, ਮਾਲੇਰਕੋਟਲਾ ਦੇ 171 ਅਤੇ ਤਰਨਤਾਰਨ ਦੇ 199 ਲਾਭਪਾਤਰੀਆਂ ਨੂੰ ਵੀ ਲਾਭ ਦਿੱਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਘੱਟ ਆਮਦਨ ਵਾਲੇ ਪਰਿਵਾਰਾਂ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ, ਜਿਸ ਨਾਲ ਪਰਿਵਾਰਾਂ ਨੂੰ ਵੱਡੀ ਆਰਥਿਕ ਮਦਦ ਮਿਲਦੀ ਹੈ।  ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ ਅਤੇ ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਖਾਸ ਕਰਕੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle