ਚੰਡੀਗੜ੍ਹ :- ਪਜਾਬ ਦੇ ਖਜ਼ਾਨਾ ਮੰਤਰੀ ਨੇ ਕਿਹਾ ਹੈ ਕਿ ਜੀ.ਐੱਸ.ਟੀ. ਲਾਗੂ ਹੋਣ ਤੋਂ ਬਾਅਦ ਰਾਜ ਨੂੰ ਵੱਡੇ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਦੇ ਮੁਤਾਬਕ ਹੁਣ ਤੱਕ ਪੰਜਾਬ ਨੂੰ ਕੁੱਲ 1,11,045 ਕਰੋੜ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ।
ਜੀ.ਐੱਸ.ਟੀ. ਬਕਾਇਆ ਅਤੇ ਹੋਰ ਫਸੇ ਹੋਏ ਫੰਡ
ਵਿੱਤ ਮੰਤਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਕੋਲ ਪੰਜਾਬ ਦੇ 50 ਹਜ਼ਾਰ ਕਰੋੜ ਰੁਪਏ ਜੀ.ਐੱਸ.ਟੀ. ਬਕਾਇਆ ਹਨ। ਇਸ ਤੋਂ ਇਲਾਵਾ, ਆਰ.ਡੀ.ਐੱਫ. (RDF) ਦੇ 8,000 ਕਰੋੜ ਰੁਪਏ ਅਤੇ ਸੜਕਾਂ ਨਾਲ ਸੰਬੰਧਤ 1,000 ਕਰੋੜ ਰੁਪਏ ਵੀ ਕੇਂਦਰ ਵੱਲੋਂ ਜਾਰੀ ਨਹੀਂ ਕੀਤੇ ਗਏ।
ਬਕਾਇਆ ਰਾਸ਼ੀ ਤੁਰੰਤ ਜਾਰੀ ਕਰਨ ਦੀ ਮੰਗ
ਪੰਜਾਬ ਸਰਕਾਰ ਨੇ ਕੇਂਦਰ ਤੋਂ ਮੰਗ ਕੀਤੀ ਹੈ ਕਿ ਕੁੱਲ 60 ਹਜ਼ਾਰ ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇ ਤਾਂ ਜੋ ਰਾਜ ਦੇ ਆਰਥਿਕ ਹਾਲਾਤ ਸੰਭਾਲੇ ਜਾ ਸਕਣ।