Homeਸਰਕਾਰੀ ਖ਼ਬਰਾਂਮੋਹਾਲੀ ਵਿੱਚ ਮੈਗਾ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਦੀ ਆਮਦ ਨਾਲ 15-25 ਹਜ਼ਾਰ...

ਮੋਹਾਲੀ ਵਿੱਚ ਮੈਗਾ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਦੀ ਆਮਦ ਨਾਲ 15-25 ਹਜ਼ਾਰ ਨੌਕਰੀਆਂ ਲਈ ਹੋਵੇਗਾ ਰਾਹ ਪੱਧਰਾ: ਸੰਜੀਵ ਅਰੋੜਾ

WhatsApp Group Join Now
WhatsApp Channel Join Now

ਚੰਡੀਗੜ੍ਹ: ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਮੋਹਾਲੀ ਵਿਖੇ ਪਲਕਸ਼ਾ ਯੂਨੀਵਰਸਿਟੀ ਅਤੇ ਸੈਕਟਰ 83 ਦੇ ਇਨਫੋਸਿਸ ਕੈਂਪਸ ਨੇੜੇ ਇੱਕ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ (ਈ.ਸੀ.ਸੀ.) ਵਿਕਸਿਤ ਕਰਨ ਦਾ ਐਲਾਨ ਕੀਤਾ, ਜੋ ਨਿਵੇਸ਼, ਬੁਨਿਆਦੀ ਢਾਂਚੇ ਅਤੇ ਵਿਸ਼ਵਵਿਆਪੀ ਵਪਾਰਕ ਮੌਕਿਆਂ ਦੇ ਕੇਂਦਰ ਵਜੋਂ ਤੇਜ਼ੀ ਨਾਲ ਉਭਰ ਰਹੇ ਪੰਜਾਬ ਦਾ ਪ੍ਰਤੱਖ ਪ੍ਰਮਾਣ ਹੈ।

ਮੰਤਰੀ ਸੰਜੀਵ ਅਰੋੜਾ ਨੇ ਕਿਹਾ, “ ਅਰਵਿੰਦ ਕੇਜਰੀਵਾਲ, ਕੌਮੀ ਕਨਵੀਨਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਕੀਤੀ ਜਾ ਰਹੀ ਇਹ ਇਤਿਹਾਸਕ ਪਹਿਲਕਦਮੀ ਪੰਜਾਬ ਨੂੰ ਨਿਵੇਸ਼ਾਂ ਅਤੇ ਆਲਮੀ ਸਮਾਗਮਾਂ ਲਈ ਪਸੰਦੀਦਾ ਸਥਾਨ ਵਜੋਂ ਸਥਾਪਿਤ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਪ੍ਰਾਜੈਕਟ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਕਨਵੈਨਸ਼ਨ ਸੈਂਟਰ ਮੋਹਾਲੀ ਆਈਟੀ ਸਿਟੀ ਦੇ ਬਿਲਕੁਲ ਵਿਚੋ-ਵਿੱਚ ਲਗਭਗ 14 ਏਕੜ ਵਿੱਚ ਫੈਲਿਆ ਜਨਤਕ-ਨਿੱਜੀ ਭਾਈਵਾਲੀ ਮਾਡਲ ਤਹਿਤ ਵਿਕਸਤ ਕੀਤਾ ਜਾਵੇਗਾ।

ਈ.ਸੀ.ਸੀ. ਵਿੱਚ ਲਾਰਜ-ਸਪੈਨ ਕਾਲਮ-ਫ੍ਰੀ ਪ੍ਰਦਰਸ਼ਨੀ ਹਾਲ ਹੋਣਗੇ, ਜਿਸ ਵਿੱਚ ਲਗਭਗ 40,000 ਵਰਗ ਫੁੱਟ ਅਤੇ 15,000 ਵਰਗ ਫੁੱਟ ਦੇ ਦੋ ਵੱਡੇ ਹਾਲ ਸਮੇਤ ਲਗਭਗ 15,000 ਵਰਗ ਫੁੱਟ ਵਿੱਚ ਫੈਲੇ ਰਿਟੇਲ, ਫੂਡ ਅਤੇ ਬੈਵਰਿਜ  ਜ਼ੋਨ ਅਤੇ ਲਗਭਗ 1000 ਵਾਹਨਾਂ ਲਈ ਪਾਰਕਿੰਗ ਬੁਨਿਆਦੀ ਢਾਂਚਾ ਵੀ ਸ਼ਾਮਲ ਹੋਵੇਗਾ। ਇਸ ਸਹੂਲਤ ਵਿੱਚ ਵਿਸ਼ਵ ਪੱਧਰੀ ਲੈਂਡਸਕੇਪਡ ਜਨਤਕ ਥਾਵਾਂ ਅਤੇ ਸਮਾਗਮ ਕਰਨ ਲਈ ਖੁੱਲ੍ਹੇ ਜਨਤਕ ਖੇਤਰ ਵੀ ਸ਼ਾਮਲ ਹੋਣਗੇ।

ਈ.ਸੀ.ਸੀ. ਇੱਕ ਲਚਕਦਾਰ, ਬਹੁ-ਕਾਰਜਸ਼ੀਲ ਸਥਾਨ ਵਜੋਂ ਕੰਮ ਕਰੇਗਾ, ਜੋ 5,000 ਤੋਂ 10,000 ਡੈਲੀਗੇਟਾਂ ਦੇ ਨਾਲ ਕਾਨਫਰੰਸਾਂ ਅਤੇ ਸੰਮੇਲਨਾਂ ਦੀ ਮੇਜ਼ਬਾਨੀ ਕਰਨ, 2,000 ਲੋਕਾਂ ਦੀ ਸਹੂਲਤ ਲਈ ਲਗਭਗ 20,000 ਵਰਗ ਫੁੱਟ ਦੇ ਮਿਲਣ –ਗਿਲਣ ਵਾਲੇ ਖੇਤਰਾਂ, 200 ਤੋਂ 500 ਬੂਥਾਂ ਵਾਲੇ ਵਪਾਰਕ ਮੇਲੇ ਅਤੇ ਪ੍ਰਦਰਸ਼ਨੀਆਂ।  ਇਸ ਸਹੂਲਤ ਤਹਿਤ ਉੱਨਤ ਕਾਲਮ-ਫ੍ਰੀ ਢਾਂਚਾਗਤ ਪ੍ਰਣਾਲੀਆਂ, ਕੁਸ਼ਲ ਟ੍ਰੈਫਿਕ ਸਰਕੂਲੇਸ਼ਨ ਅਤੇ ਲਾਜਿਸਟਿਕਸ ਯੋਜਨਾਬੰਦੀ, ਆਧੁਨਿਕ ਐਮ.ਈ.ਪੀ., ਏ.ਵੀ. ਅਤੇ ਆਈਟੀ ਪ੍ਰਣਾਲੀਆਂ ਦਾ ਏਕੀਕਰਨ, ਐਨਬੀਸੀ ਦੀ ਪਾਲਣਾ, ਅੱਗ ਸੁਰੱਖਿਆ ਅਤੇ ਪਹੁੰਚਯੋਗਤਾ ਮਿਆਰਾਂ ਅਤੇ ਗ੍ਰਿਹਾ 5-ਸਟਾਰ ਟਿਕਾਊ ਡਿਜ਼ਾਈਨ ਸਿਧਾਂਤਾਂ ਨੂੰ ਅਪਣਾਉਣਾ ਸ਼ਾਮਲ ਹੋਵੇਗਾ।

ਆਰਥਿਕ ਪ੍ਰਭਾਵਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਪਹਿਲੇ ਪੰਜ ਸਾਲਾਂ ਵਿੱਚ 15000 ਤੋਂ 25000 ਦੇ ਵਿਚਕਾਰ ਰੁਜ਼ਗਾਰ ਦੇ ਮੌਕੇ ਪੈਦਾ ਹੋਣ ਦੀ ਉਮੀਦ ਹੈ ਅਤੇ ਸੈਰ-ਸਪਾਟਾ, ਪਰਾਹੁਣਚਾਰੀ ਅਤੇ ਸਹਾਇਕ ਖੇਤਰਾਂ ਨੂੰ ਹੁਲਾਰਾ ਦਿੰਦੇ ਹੋਏ, ਇੱਕ ਮੋਹਰੀ ਮਾਈਸ ਡੈਸਟੀਨੇਸ਼ਨ ਵਜੋਂ ਪੰਜਾਬ ਦੀ ਸਥਿਤੀ ਨੂੰ ਮਜ਼ਬੂਤ ਕਰੇਗਾ।  ਇਹ ਪ੍ਰਾਜੈਕਟ ਮੋਹਾਲੀ ਨੂੰ 21ਵੀਂ ਸਦੀ ਦੇ ਆਈਟੀ ਅਤੇ ਸੇਵਾਵਾਂ ਦੇ ਹੱਬ ਵਜੋਂ ਵਿਕਸਤ ਕਰਨ, ਕਾਰੋਬਾਰ ਕਰਨ ਵਿੱਚ ਆਸਾਨੀ ਵਧਾਉਣ, ਨਿਵੇਸ਼ਕ ਈਕੋਸਿਸਟਮ ਨੂੰ ਮਜ਼ਬੂਤ ਕਰਨ ਅਤੇ ਵਿਸ਼ਵ ਪੱਧਰੀ ਸਹਿਯੋਗ ਅਤੇ ਸਮਾਗਮਾਂ ਨੂੰ ਸਮਰਥਨ ਦੇਣ ਲਈ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਬਣਾਉਣ ਦੇ ਪੰਜਾਬ ਸਰਕਾਰ ਦੇ ਵਿਆਪਕ ਦ੍ਰਿਸ਼ਟੀਕੋਣ ਨਾਲ ਮੇਲ ਖਾਂਦਾ ਹੈ। ਪ੍ਰੈਸ ਕਾਨਫਰੰਸ ਦੌਰਾਨ ਐਗਜ਼ੀਕਨ ਗਰੁੱਪ ਦੇ ਚੇਅਰਮੈਨ ਐਮ. ਕਿਊ. ਸਈਦ, ਪੁੱਡਾ ਦੇ ਏ.ਸੀ.ਏ. ਵਿਕਾਸ ਹੀਰਾ, ਪ੍ਰਾਜੈਕਟ ਦੇ ਆਰਕੀਟੈਕਟ ਸੰਜੇ ਸੂਰਿਯਾ ਅਤੇ ਰਾਹੁਲ ਸ਼ਾਹ, ਡਾਇਰੈਕਟਰ ਮੌਜੂਦ ਸਨ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle