Homeਸਰਕਾਰੀ ਖ਼ਬਰਾਂਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ...

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ : ਡਾ. ਬਲਜੀਤ ਕੌਰ

WhatsApp Group Join Now
WhatsApp Channel Join Now

ਚੰਡੀਗੜ੍ਹ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਵਿਦਿਆਰਥੀਆਂ ਦੀ ਉੱਚ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਵਿੱਤੀ ਸਾਲ 2025-26 ਦੌਰਾਨ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਪੰਜਾਬ ਸਰਕਾਰ ਦੇ ਹਿੱਸੇ ਵਜੋਂ 245 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ।

ਇਸ ਸਕੀਮ ਤਹਿਤ 2 ਲੱਖ 45 ਹਜ਼ਾਰ ਤੋਂ ਵੱਧ ਯੋਗ ਵਿਦਿਆਰਥੀਆਂ ਦਾ ਡਾਟਾ ਪ੍ਰਾਪਤ ਹੋਇਆ ਹੈ, ਜਿਨ੍ਹਾਂ ਨੂੰ ਇਸ ਰਕਮ ਨਾਲ ਸਿੱਧਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਸਕਾਲਰਸ਼ਿਪ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ ਅਤੇ ਇਸ ਨਾਲ ਹਜ਼ਾਰਾਂ ਪਰਿਵਾਰਾਂ ‘ਤੇ ਪੜ੍ਹਾਈ ਦਾ ਵਿੱਤੀ ਬੋਝ ਘਟਿਆ ਹੈ।

ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਕੋਈ ਵੀ ਯੋਗ ਵਿਦਿਆਰਥੀ ਸਿਰਫ ਆਰਥਿਕ ਤੰਗੀ ਕਾਰਨ ਆਪਣੀ ਪੜ੍ਹਾਈ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਹਜ਼ਾਰਾਂ ਵਿਦਿਆਰਥੀਆਂ ਲਈ ਉਮੀਦ ਦੀ ਨਵੀਂ ਕਿਰਣ ਬਣ ਰਹੀ ਹੈ, ਜਿਸ ਨਾਲ ਉਹ ਆਪਣੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਦੇ ਹਨ।

ਜਦੋਂ ਗਰੀਬ ਪਰਿਵਾਰਾਂ ਦੇ ਬੱਚੇ ਉੱਚ ਸਿੱਖਿਆ ਹਾਸਲ ਕਰਕੇ ਅੱਗੇ ਵਧਦੇ ਹਨ ਤਾਂ ਇਹ ਨਾ ਸਿਰਫ ਉਨ੍ਹਾਂ ਦੇ ਪਰਿਵਾਰਾਂ, ਸਗੋਂ ਪੂਰੇ ਸਮਾਜ ਦੀ ਤਰੱਕੀ ਦਾ ਰਾਹ ਖੋਲ੍ਹਦਾ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਸਮਾਜਿਕ ਨਿਆਂ, ਸਮਾਨ ਮੌਕਿਆਂ ਅਤੇ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਵਚਨਬੱਧ ਹੈ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle