ਨਵੀਂ ਦਿੱਲੀ :- ਨਕਦੀ ਨਾਲ ਜੁੜੇ ਗੰਭੀਰ ਵਿਵਾਦ ਵਿੱਚ ਫਸੇ ਇਲਾਹਾਬਾਦ ਹਾਈ ਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਨੇ ਆਪਣੇ ਪਦ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਇਹ ਅਸਤੀਫਾ ਰਾਸ਼ਟਰਪਤੀ ਨੂੰ ਭੇਜਿਆ ਹੈ। ਮਾਮਲਾ ਉਸ ਵੇਲੇ ਚਰਚਾ ਵਿੱਚ ਆਇਆ ਜਦੋਂ ਦਿੱਲੀ ਵਿਖੇ ਉਨ੍ਹਾਂ ਦੇ ਨਿਵਾਸ ਸਥਾਨ ਤੋਂ ਸੜੀ ਹੋਈ ਨਕਦੀ ਬਰਾਮਦ ਹੋਣ ਦੀ ਗੱਲ ਸਾਹਮਣੇ ਆਈ। ਇਸ ਘਟਨਾ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਹਾਈ ਕੋਰਟ ਤੋਂ ਵਾਪਸ ਇਲਾਹਾਬਾਦ ਤਬਦੀਲ ਕਰ ਦਿੱਤਾ ਗਿਆ ਸੀ। ਜਸਟਿਸ ਵਰਮਾ ਨੇ 5 ਅਪ੍ਰੈਲ 2025 ਨੂੰ ਜੱਜ ਵਜੋਂ ਸਹੁੰ ਚੁੱਕੀ ਸੀ। ਇਸ ਵੇਲੇ ਉਨ੍ਹਾਂ ਖ਼ਿਲਾਫ਼ ਲੱਗੇ ਦੋਸ਼ਾਂ ਦੀ ਅੰਦਰੂਨੀ ਜਾਂਚ ਜਾਰੀ ਹੈ।

