ਚੰਡੀਗੜ੍ਹ :- ਮਾਨਸੂਨੀ ਸਰਗਰਮੀ ਵਾਪਸ ਆ ਰਹੀ ਹੈ। ਪੰਜਾਬ ਸਰਕਾਰ ਨੇ ਅੱਜ ਤਿੰਨ ਜ਼ਿਲ੍ਹਿਆਂ – ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ – ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਅਨੁਸਾਰ, ਇਹਨਾਂ ਜ਼ਿਲ੍ਹਿਆਂ ਵਿੱਚ ਆਮ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਵਿੱਚ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।