ਨਵੀਂ ਦਿੱਲੀ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਤ 8:30 ਵਜੇ ਦੇਸ਼ ਨੂੰ ਸੰਬੋਧਨ ਕਰਨਗੇ, ਜਿਸਦੀ ਜਾਣਕਾਰੀ ਉਨ੍ਹਾਂ ਦੇ ਦਫ਼ਤਰ ਵੱਲੋਂ ਸਾਂਝੀ ਕੀਤੀ ਗਈ ਹੈ। ਹਾਲਾਂਕਿ, ਸੰਬੋਧਨ ਦਾ ਵਿਸ਼ਾ ਅਜੇ ਤੱਕ ਸਾਹਮਣੇ ਨਹੀਂ ਆਇਆ, ਜਿਸ ਕਾਰਨ ਲੋਕਾਂ ਵਿੱਚ ਉਤਸੁਕਤਾ ਬਣੀ ਹੋਈ ਹੈ। ਇਹ ਸੰਬੋਧਨ ਉਸ ਵੇਲੇ ਆ ਰਿਹਾ ਹੈ ਜਦੋਂ ਸੰਸਦ ਵਿੱਚ ਮਹਿਲਾ ਰਿਜ਼ਰਵੇਸ਼ਨ ਬਿੱਲ ਨੂੰ ਲੈ ਕੇ ਚਰਚਾ ਦੌਰਾਨ ਤਣਾਅਪੂਰਨ ਹਾਲਾਤ ਬਣੇ ਹੋਏ ਸਨ ਅਤੇ ਵਿਰੋਧੀ ਧਿਰ ਵੱਲੋਂ ਸਰਕਾਰ ਦੀ ਭੂਮਿਕਾ ‘ਤੇ ਸਵਾਲ ਉਠਾਏ ਜਾ ਰਹੇ ਹਨ। ਇਸ ਪਸਮੰਜ਼ਰ ਵਿੱਚ ਮੋਦੀ ਦਾ ਸੰਬੋਧਨ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

