ਪਟਨਾ :- ਬਿਹਾਰ ਦੀ ਰਾਜਧਾਨੀ ਪਟਨਾ ਤੋਂ ਇੱਕ ਭਿਆਨਕ ਸੜਕ ਹਾਦਸੇ ਦੀ ਖ਼ਬਰ ਆਈ ਹੈ। ਅੱਜ ਸਵੇਰੇ ਆਟੋ ਅਤੇ ਟਰੱਕ ਵਿਚਕਾਰ ਹੋਈ ਜ਼ਬਰਦਸਤ ਟੱਕਰ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ, ਜਦਕਿ ਪੰਜ ਲੋਕ ਗੰਭੀਰ ਜ਼ਖ਼ਮੀ ਹੋਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।