ਬਠਿੰਡਾ :- ਜ਼ਿਲ੍ਹਾ ਬਠਿੰਡਾ ਦੇ ਪਿੰਡ ਜੀਦਾ ਵਿੱਚ ਸਥਿਤ ਇੱਕ ਫੈਕਟਰੀ ਦੇ ਰਿਹਾਇਸ਼ੀ ਕੁਆਰਟਰ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਨਾਬਾਲਿਗ ਲੜਕੀ ਨੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਜਾਣਕਾਰੀ ਅਨੁਸਾਰ ਲੜਕੀ ਨੇ ਕਮਰੇ ਅੰਦਰ ਛੱਤ ਦੇ ਪੱਖੇ ਨਾਲ ਫਾਹਾ ਲੈ ਕੇ ਇਹ ਕਦਮ ਚੁੱਕਿਆ, ਜਿਸ ਨਾਲ ਇਲਾਕੇ ਵਿੱਚ ਸੋਗ ਦਾ ਮਾਹੌਲ ਬਣ ਗਿਆ।
ਪੁਲਸ ਕਾਰਵਾਈ ਜਾਰੀ
ਮ੍ਰਿਤਕ ਦੀ ਪਛਾਣ ਅਮਨਦੀਪ ਕੌਰ ਵਜੋਂ ਹੋਈ ਹੈ, ਜੋ ਮੋਗਾ ਦੇ ਬਿਲਾਸਪੁਰ ਇਲਾਕੇ ਨਾਲ ਸੰਬੰਧਿਤ ਸੀ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਬਠਿੰਡਾ ਦੇ ਮੁਰਦਾਘਰ ਵਿੱਚ ਭੇਜ ਦਿੱਤਾ ਗਿਆ ਹੈ, ਜਿੱਥੇ ਅਗਲੀ ਕਾਰਵਾਈ ਜਾਰੀ ਹੈ।
ਪਰਿਵਾਰਕ ਜਾਣਕਾਰੀ ਮੁਤਾਬਕ ਲੜਕੀ ਦੀ ਮਾਤਾ ਬਲਜੀਤ ਕੌਰ ਪਿਛਲੇ ਕੁਝ ਸਾਲਾਂ ਤੋਂ ਇੱਕ ਵਿਅਕਤੀ ਸੰਜੇ ਦੇ ਨਾਲ ਉਕਤ ਫੈਕਟਰੀ ਵਿੱਚ ਰਹਿ ਰਹੀ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਦੇ ਕਾਰਨਾਂ ਦੀ ਪੁਸ਼ਟੀ ਲਈ ਵੱਖ-ਵੱਖ ਪੱਖਾਂ ਤੋਂ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

