ਚੰਡੀਗੜ੍ਹ :- ਪੰਜਾਬ ਵਿੱਚ ਬਿਜਲੀ ਕੱਟਾਂ ਨੂੰ ਲੈ ਕੇ ਉੱਠ ਰਹੀਆਂ ਚਿੰਤਾਵਾਂ ਦਰਮਿਆਨ ਮੰਤਰੀ ਸੰਜੀਵ ਅਰੋੜਾ ਨੇ ਸੋਸ਼ਲ ਮੀਡੀਆ ਰਾਹੀਂ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਲਾਗੂ ਕੀਤੇ ਜਾ ਰਹੇ ਯੋਜਨਾਬੱਧ ਬਿਜਲੀ ਬੰਦ ਪ੍ਰੋਗਰਾਮ ਸਿਸਟਮ ਦੇ ਅੱਪਗ੍ਰੇਡ ਅਤੇ ਸਪਲਾਈ ਨੂੰ ਮਜ਼ਬੂਤ ਕਰਨ ਲਈ ਹਨ। ਉਨ੍ਹਾਂ ਨੇ ਮੰਨਿਆ ਕਿ ਇਸ ਨਾਲ ਲੋਕਾਂ ਨੂੰ ਅਸਥਾਈ ਦਿੱਕਤਾਂ ਆ ਰਹੀਆਂ ਹਨ, ਪਰ ਭਵਿੱਖ ਵਿੱਚ ਇਹ ਕਦਮ ਬਿਹਤਰ ਅਤੇ ਨਿਰੰਤਰ ਬਿਜਲੀ ਸਪਲਾਈ ਯਕੀਨੀ ਬਣਾਉਣ ਵਿੱਚ ਮਦਦਗਾਰ ਸਾਬਤ ਹੋਣਗੇ। ਮੰਤਰੀ ਨੇ ਲੋਕਾਂ ਨੂੰ ਸਹਿਯੋਗ ਦੀ ਅਪੀਲ ਵੀ ਕੀਤੀ।

