ਚੰਡੀਗੜ੍ਹ :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਇਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਸ ਵਾਰ ਵੀ ਧਮਕੀ ਉਸੇ ਨੰਬਰ ਤੋਂ ਦਿੱਤੀ ਗਈ ਹੈ, ਜਿਥੋਂ ਪਹਿਲਾਂ ਵੀ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਵਟਸਐਪ ਰਾਹੀਂ ਭੇਜੇ ਸੁਨੇਹੇ ਵਿੱਚ ਲਿਖਿਆ ਗਿਆ ਕਿ “ਕੁਝ ਦਿਨ ਹੋਰ ਜੀ ਲਓ, ਟਰੇਲਰ ਜਲਦ ਆ ਰਿਹਾ ਹੈ।” ਇਸ ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪਹਿਲਾਂ ਵੀ ਮਿਲੀਆਂ ਧਮਕੀਆਂ ਨੂੰ ਧਿਆਨ ਵਿੱਚ ਰੱਖਦਿਆਂ ਇਸਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।

