ਲੁਧਿਆਣਾ :- ਪੰਜਾਬ ਐਗਰੀਲਚਰ ਯੂਨਿਵਰਸਿਟੀ ਲੁਧਿਆਣਾ ਦੇ ਗੁਰਦੇਵ ਸਿੰਘ ਖੁਸ਼ ਇੰਸਟੀਚਿਊਟ ਵੱਲੋਂ ਜੂਨੀਅਰ ਲੈਬ ਅਤੇ ਫੀਲਡ ਹੈਲਪਰਾਂ ਦੀਆਂ ਅਸਾਮੀਆਂ ਭਰਨ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਇਹ ਭਰਤੀ ਉਨ੍ਹਾਂ ਉਮੀਦਵਾਰਾਂ ਲਈ ਵਧੀਆ ਮੌਕਾ ਮੰਨੀ ਜਾ ਰਹੀ ਹੈ ਜੋ ਘੱਟ ਯੋਗਤਾ ਨਾਲ ਨੌਕਰੀ ਦੀ ਭਾਲ ਕਰ ਰਹੇ ਹਨ।
ਅੱਠਵੀਂ ਪਾਸ ਤੇ ਪੰਜਾਬੀ ਜਾਣੂ ਹੋਣਾ ਲਾਜ਼ਮੀ
ਇਨ੍ਹਾਂ ਅਸਾਮੀਆਂ ਲਈ ਉਮੀਦਵਾਰ ਦੀ ਘੱਟੋ-ਘੱਟ ਯੋਗਤਾ ਅੱਠਵੀਂ ਪਾਸ ਨਿਰਧਾਰਤ ਕੀਤੀ ਗਈ ਹੈ। ਨਾਲ ਹੀ, ਉਮੀਦਵਾਰ ਲਈ ਪੰਜਾਬੀ ਭਾਸ਼ਾ ਦਾ ਗਿਆਨ ਹੋਣਾ ਵੀ ਜ਼ਰੂਰੀ ਰੱਖਿਆ ਗਿਆ ਹੈ, ਤਾਂ ਜੋ ਦਿਨਚਰੀ ਕੰਮਕਾਜ ਸੁਚੱਜੇ ਢੰਗ ਨਾਲ ਹੋ ਸਕਣ।
ਉਮਰ ਹੱਦ 18 ਤੋਂ 60 ਸਾਲ, ਤਜਰਬੇਕਾਰਾਂ ਨੂੰ ਤਰਜੀਹ
ਭਰਤੀ ਲਈ ਉਮਰ ਸੀਮਾ 18 ਤੋਂ 60 ਸਾਲ ਤੱਕ ਰੱਖੀ ਗਈ ਹੈ। ਯੂਨੀਵਰਸਿਟੀ ਵੱਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਜਿਹੜੇ ਉਮੀਦਵਾਰ ਪਹਿਲਾਂ ਹੀ ਸੰਬੰਧਤ ਖੇਤਰ ਵਿੱਚ ਕੰਮ ਕਰ ਚੁੱਕੇ ਹਨ, ਉਨ੍ਹਾਂ ਨੂੰ ਪਹਿਲ ਦਿੱਤੀ ਜਾਵੇਗੀ।
ਅਰਜ਼ੀ ਫੀਸ ਅਤੇ ਆਖ਼ਰੀ ਮਿਤੀ ਤੈਅ
ਸਭ ਉਮੀਦਵਾਰਾਂ ਲਈ ਅਰਜ਼ੀ ਫੀਸ 100 ਰੁਪਏ ਰੱਖੀ ਗਈ ਹੈ। ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖ਼ਰੀ ਮਿਤੀ 19 ਮਈ 2026 ਨਿਰਧਾਰਤ ਕੀਤੀ ਗਈ ਹੈ, ਇਸ ਲਈ ਚਾਹਵਾਨ ਉਮੀਦਵਾਰਾਂ ਨੂੰ ਸਮੇਂ ਸਿਰ ਪ੍ਰਕਿਰਿਆ ਪੂਰੀ ਕਰਨ ਦੀ ਸਲਾਹ ਦਿੱਤੀ ਗਈ ਹੈ।
ਅਧਿਕਾਰਤ ਵੈੱਬਸਾਈਟ ਰਾਹੀਂ ਅਰਜ਼ੀ ਦੀ ਪ੍ਰਕਿਰਿਆ
ਉਮੀਦਵਾਰ ਯੂਨੀਵਰਸਿਟੀ ਦੀ ਅਧਿਕਾਰਤ ਵੈੱਬਸਾਈਟ ਤੋਂ ਅਰਜ਼ੀ ਫਾਰਮ ਪ੍ਰਾਪਤ ਕਰਕੇ ਉਸ ਨੂੰ ਢੰਗ ਨਾਲ ਭਰ ਕੇ ਨਿਰਧਾਰਤ ਮਿਆਦ ਅੰਦਰ ਜਮ੍ਹਾਂ ਕਰਵਾ ਸਕਦੇ ਹਨ। ਭਰਤੀ ਸਬੰਧੀ ਹੋਰ ਜਾਣਕਾਰੀ ਲਈ ਅਧਿਕਾਰਤ ਸੂਚਨਾ ਪੜ੍ਹਣ ਦੀ ਵੀ ਅਪੀਲ ਕੀਤੀ ਗਈ ਹੈ।

