ਜਲੰਧਰ :- ਜਲੰਧਰ ਦੇ ਪ੍ਰਸਿੱਧ ਏਪੀਜੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ। ਜਾਣਕਾਰੀ ਮਿਲਦਿਆਂ ਹੀ ਸਕੂਲ ਪ੍ਰਬੰਧਕਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਅਤੇ ਸੁਰੱਖਿਆ ਦੇ ਮੱਦੇਨਜ਼ਰ ਸਕੂਲ ਨੂੰ ਖਾਲੀ ਕਰਵਾ ਦਿੱਤਾ ਗਿਆ। ਬੱਚਿਆਂ ਨੂੰ ਸੁਰੱਖਿਅਤ ਤਰੀਕੇ ਨਾਲ ਘਰ ਭੇਜ ਦਿੱਤਾ ਗਿਆ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਹਨ ਅਤੇ ਸਕੂਲ ਦੇ ਹਰ ਹਿੱਸੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਕਿਸੇ ਵੀ ਸ਼ੱਕੀ ਵਸਤੂ ਦੀ ਪੁਸ਼ਟੀ ਨਹੀਂ ਹੋਈ, ਜਦਕਿ ਪੁਲਿਸ ਧਮਕੀ ਦੇ ਸਰੋਤ ਦੀ ਵੀ ਜਾਂਚ ਕਰ ਰਹੀ ਹੈ।

