ਚੰਡੀਗੜ੍ਹ :- ਪੰਜਾਬ ਦੀ ਸਿਆਸਤ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਦੇ ਕਈ ਅਹਿਮ ਅਹੁਦਿਆਂ ‘ਤੇ ਰਹਿ ਚੁੱਕੇ ਆਗੂ ਕੁੰਵਰ ਉਦੈ ਸਿੰਘ ਰਾਠੌਰ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ। ਡੇਰਾਬੱਸੀ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਉਹ ਰਸਮੀ ਤੌਰ ’ਤੇ ‘ਆਪ’ ਵਿੱਚ ਸ਼ਾਮਲ ਹੋਏ।
ਕਾਂਗਰਸ ਵਿੱਚ ਨਿਭਾ ਚੁੱਕੇ ਹਨ ਕਈ ਅਹਿਮ ਜ਼ਿੰਮੇਵਾਰੀਆਂ
ਕੁੰਵਰ ਉਦੈ ਸਿੰਘ ਰਾਠੌਰ ਪਹਿਲਾਂ ਇੰਡੀਅਨ ਨੈਸ਼ਨਲ ਟ੍ਰੇਡ ਯੂਨੀਅਨ ਕਾਂਗਰਸ ਦੇ ਜਨਰਲ ਸਕੱਤਰ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ, ਸੋਸ਼ਲ ਮੀਡੀਆ ਸੈੱਲ ਪੰਜਾਬ ਦੇ ਚੇਅਰਮੈਨ ਅਤੇ ਮਾਲਵਾ ਜ਼ੋਨ ਦੇ ਸਕੱਤਰ ਇੰਚਾਰਜ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ।
ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲਿਆ ਫੈਸਲਾ
‘ਆਪ’ ਵਿੱਚ ਸ਼ਾਮਲ ਹੋਣ ਮੌਕੇ ਰਾਠੌਰ ਨੇ ਕਿਹਾ ਕਿ ਪੰਜਾਬ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਲੋਕ-ਹਿਤ ਨੀਤੀਆਂ ਨੇ ਉਨ੍ਹਾਂ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰ ਰਹੀ ਹੈ ਅਤੇ ਇਸੇ ਕਾਰਨ ਉਨ੍ਹਾਂ ਨੇ ਪਾਰਟੀ ਨਾਲ ਜੁੜਨ ਦਾ ਫੈਸਲਾ ਕੀਤਾ।
‘ਆਪ’ ਨੇ ਦੱਸਿਆ ਸੰਗਠਨ ਲਈ ਮਜ਼ਬੂਤੀ
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਤਜਰਬੇਕਾਰ ਆਗੂਆਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਹੋਰ ਵੱਡੇ ਪੱਧਰ ’ਤੇ ਲੋਕਾਂ ਨਾਲ ਜੁੜੇਗੀ।

