ਚੰਡੀਗੜ੍ਹ :- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ। ਨਤੀਜਿਆਂ ਦੀ ਘੋਸ਼ਣਾ ਕਰਦਿਆਂ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਇਸ ਵਾਰ ਮਾਨਸਾ ਜ਼ਿਲ੍ਹੇ ਦੀ ਵਿਦਿਆਰਥਣ ਸੁਪਨੀਤ ਕੌਰ ਨੇ ਪਹਿਲਾ ਸਥਾਨ ਹਾਸਲ ਕਰਕੇ ਸੂਬੇ ਭਰ ਵਿੱਚ ਮਾਣ ਵਧਾਇਆ ਹੈ।
ਲੁਧਿਆਣਾ ਦੀਆਂ ਵਿਦਿਆਰਥਣਾਂ ਰਹੀਆਂ ਅੱਗੇ
ਮੇਰਿਟ ਸੂਚੀ ਵਿੱਚ ਦੂਜਾ ਸਥਾਨ ਲੁਧਿਆਣਾ ਦੀ ਸੋਹਾਨੀ ਚੌਹਾਨ ਨੇ ਹਾਸਲ ਕੀਤਾ, ਜਦਕਿ ਤੀਜੇ ਸਥਾਨ ’ਤੇ ਵੀ ਲੁਧਿਆਣਾ ਦੀ ਹੀ ਦੀਵਾਂਸ਼ੀ ਰਹੀ। ਨਤੀਜੇ ਜਾਰੀ ਹੋਣ ਮਗਰੋਂ ਵਿਦਿਆਰਥੀਆਂ ਅਤੇ ਮਾਪਿਆਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ।
ਕਰੀਬ 2.65 ਲੱਖ ਵਿਦਿਆਰਥੀਆਂ ਨੇ ਦਿੱਤੀ ਸੀ ਪ੍ਰੀਖਿਆ
ਬੋਰਡ ਮੁਤਾਬਕ ਇਸ ਵਾਰ ਲਗਭਗ 2 ਲੱਖ 65 ਹਜ਼ਾਰ ਵਿਦਿਆਰਥੀਆਂ ਨੇ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ। ਇਹ ਪ੍ਰੀਖਿਆਵਾਂ 17 ਫਰਵਰੀ ਤੋਂ 4 ਅਪ੍ਰੈਲ ਤੱਕ ਸੂਬੇ ਭਰ ਵਿੱਚ ਕਰਵਾਈਆਂ ਗਈਆਂ ਸਨ।
ਆਨਲਾਈਨ ਇੰਝ ਕਰੋ ਚੈਕ
ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ ’ਤੇ ਜਾ ਕੇ ਆਪਣਾ ਨਤੀਜਾ ਚੈੱਕ ਕਰ ਸਕਦੇ ਹਨ। ਨਤੀਜਾ ਵੇਖਣ ਲਈ ਵਿਦਿਆਰਥੀਆਂ ਨੂੰ ਆਪਣਾ ਰੋਲ ਨੰਬਰ ਅਤੇ ਨਾਮ ਦਰਜ ਕਰਨਾ ਹੋਵੇਗਾ। ਨਤੀਜਾ ਭਵਿੱਖ ਲਈ ਡਾਊਨਲੋਡ ਜਾਂ ਪ੍ਰਿੰਟ ਵੀ ਕੀਤਾ ਜਾ ਸਕਦਾ ਹੈ।
ਹੈਲਪਲਾਈਨ ਨੰਬਰ ਵੀ ਕੀਤਾ ਜਾਰੀ
ਜੇਕਰ ਕਿਸੇ ਵਿਦਿਆਰਥੀ ਨੂੰ ਨਤੀਜਾ ਵੇਖਣ ਦੌਰਾਨ ਕੋਈ ਤਕਨੀਕੀ ਸਮੱਸਿਆ ਆਉਂਦੀ ਹੈ ਤਾਂ ਉਹ ਸਿੱਖਿਆ ਵਿਭਾਗ ਵੱਲੋਂ ਜਾਰੀ ਹੈਲਪਲਾਈਨ ਨੰਬਰ 95491-61161 ’ਤੇ ਸੰਪਰਕ ਕਰ ਸਕਦਾ ਹੈ।

