Homeਸਰਕਾਰੀ ਖ਼ਬਰਾਂਪੰਜਾਬ ਸਰਕਾਰਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ...

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

WhatsApp Group Join Now
WhatsApp Channel Join Now

ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਆਗਾਮੀ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਚੰਡੀਗੜ੍ਹ/ਪਟਿਆਲਾ : ਪੰਜਾਬ ਦੇ ਕੈਬਿਨਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪੀਐਸਪੀਸੀਐਲ) ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਵਿਖੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੌਜੂਦਗੀ ਵਿੱਚ ਬਿਜਲੀ ਮੰਤਰੀ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲਿਆ। ਇਸ ਤੋਂ ਪਹਿਲਾਂ ਉਨ੍ਹਾਂ ਦੇ ਪੋਰਟਫੋਲਿਓ ਵਿੱਚ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਸ਼ਾਮਲ ਹਨ।

ਅਹੁਦਾ ਸੰਭਾਲਣ ਉਪਰੰਤ ਬਿਜਲੀ ਮੰਤਰੀ ਨੇ ਬਿਜਲੀ ਵਿਭਾਗ ਅਤੇ ਪੀਐਸਪੀਸੀਐਲ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ, ਜਿਸ ਵਿੱਚ ਆਉਣ ਵਾਲੇ ਝੋਨੇ ਦੇ ਸੀਜ਼ਨ ਲਈ ਘੱਟੋ-ਘੱਟ 8 ਘੰਟੇ ਨਿਰਵਿਘਨ ਸਪਲਾਈ ਲਈ ਤਿਆਰੀਆਂ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਸ. ਸੌਂਦ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਸੂਬੇ ਦੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਜੋ ਖੇਤੀਬਾੜੀ ਕਾਰਜ ਬਿਨਾਂ ਕਿਸੇ ਰੁਕਾਵਟ ਦੇ ਸੁਚਾਰੂ ਢੰਗ ਨਾਲ ਹੋ ਸਕਣ।

ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਕਿਉਂਕਿ ਇਹ ਸੂਬੇ ਦੀ ਖੇਤੀਬਾੜੀ ਆਧਾਰਿਤ ਅਰਥਵਿਵਸਥਾ ਲਈ ਬਹੁਤ ਮਹੱਤਵਪੂਰਨ ਵੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਵੱਲੋਂ ਬਿਜਲੀ ਖੇਤਰ ਨੂੰ ਮਜ਼ਬੂਤ ਕਰਨ ਅਤੇ ਖਪਤਕਾਰ ਸੇਵਾਵਾਂ ਵਿੱਚ ਹੋਰ ਸੁਧਾਰ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਮੌਜੂਦਾ ਬੁਨਿਆਦੀ ਢਾਂਚੇ ਦੀ ਸਮੀਖਿਆ ਕਰਦਿਆਂ ਬਿਜਲੀ ਮੰਤਰੀ ਨੇ ਅਧਿਕਾਰੀਆਂ ਨੂੰ ਖਾਸ ਤੌਰ ‘ਤੇ ਪਿੰਡਾਂ ਅਤੇ ਦਿਹਾਤੀ ਖੇਤਰਾਂ ਵਿੱਚ ਬਿਜਲੀ ਢਾਂਚੇ ਦੇ ਅਪਗ੍ਰੇਡ ਅਤੇ ਰੱਖ-ਰਖਾਅ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਬਿਜਲੀ ਕੱਟਾਂ ਨੂੰ ਘਟਾਇਆ ਜਾ ਸਕੇ ਅਤੇ ਬਿਜਲੀ ਸਪਲਾਈ ਦੀ ਗੁਣਵੱਤਾ ਅਤੇ ਭਰੋਸੇਯੋਗਤਾ ਵਿੱਚ ਵਾਧਾ ਹੋਵੇ। ਉਨ੍ਹਾਂ ਵਿਭਾਗ ਨੂੰ ਜਿੱਥੇ ਵੀ ਲੋੜ ਹੋਵੇ ਟ੍ਰਾਂਸਫਾਰਮਰਾਂ, ਟ੍ਰਾਂਸਮਿਸ਼ਨ ਲਾਈਨਾਂ ਅਤੇ ਹੋਰ ਉਪਕਰਨਾਂ ਦੀ ਸਮੇਂ ਸਿਰ ਤਬਦੀਲੀ ਅਤੇ ਸਮਰੱਥਾ ਵਾਧਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle