ਰਾੜਾ ਸਾਹਿਬ :- ਰਾੜਾ ਸਾਹਿਬ ਕਰਮਸਰ ਦੇ ਮੌਜੂਦਾ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਨੇ ਅਕਾਲ ਚਲਾਣਾ ਕਰ ਗਿਆ ਹੈ। ਰਾਤ ਦੇ ਦੀਵਾਨ ਤੋਂ ਕੁਝ ਹੀ ਸਮੇਂ ਬਾਅਦ ਉਨ੍ਹਾਂ ਨੇ ਸਰੀਰ ਤਿਆਗ ਦਿੱਤਾ। ਪ੍ਰਾਪਤ ਜਾਣਕਾਰੀ ਮੁਤਾਬਕ, ਉਹਨਾਂ ਨੂੰ ਦਿਲ ਦਾ ਦੌਰਾ ਪਿਆ ਸੀ।
ਆਖਰੀ ਕੀਰਤਨ ਦੇ ਸਮੇਂ ਮੌਜੂਦਗੀ
ਸੰਤ ਬਾਬਾ ਬਲਜਿੰਦਰ ਸਿੰਘ ਜੀ ਨੇ ਰਾਤ 12 ਵਜੇ ਮਰਹੂਮ ਸੰਤ ਈਸ਼ਰ ਸਿੰਘ ਜੀ ਰਾੜਾ ਸਾਹਿਬ ਦੀ ਸਲਾਨਾ ਬਰਸੀ ਸਮਾਗਮ ਵਿੱਚ ਕੀਰਤਨ ਕੀਤਾ ਸੀ। ਕੀਰਤਨ ਦੇ ਬਾਅਦ ਕੁਝ ਹੀ ਸਮੇਂ ਵਿੱਚ ਉਹ ਸਤਿਗੁਰਾਂ ਚਰਨਾਂ ਵਿੱਚ ਲੀਨ ਹੋ ਗਏ।
ਸੰਗਤ ਵਿੱਚ ਸੋਗ ਦੀ ਲਹਿਰ
ਉਨ੍ਹਾਂ ਦੇ ਅਚਾਨਕ ਅਕਾਲ ਚਲਾਣੇ ਨਾਲ ਸੰਗਤ ਵਿੱਚ ਗਹਿਰਾ ਸੋਗ ਛਾ ਗਿਆ ਹੈ। ਰਾੜਾ ਸਾਹਿਬ ਕਰਮਸਰ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਸ਼ਰਧਾਲੂਆਂ ਵਿੱਚ ਦੁੱਖ ਦੀ ਲਹਿਰ ਦੌੜ ਗਈ ਹੈ।