ਚੰਡੀਗੜ੍ਹ :- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਵਕੀਲ ਭਾਈਚਾਰੇ ਵਿੱਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ। ਇਸ ਵਾਰ ਹੋਈਆਂ ਚੋਣਾਂ ਵਿੱਚ ਵੱਖ-ਵੱਖ ਅਹੁਦਿਆਂ ਲਈ ਉਮੀਦਵਾਰਾਂ ਨੇ ਕੜੇ ਮੁਕਾਬਲੇ ਤੋਂ ਬਾਅਦ ਜਿੱਤ ਦਰਜ ਕੀਤੀ। ਸਕੱਤਰ ਅਹੁਦੇ ਲਈ ਐਡਵੋਕੇਟ ਪਰਮਪ੍ਰੀਤ ਸਿੰਘ ਬਾਜਵਾ ਨੇ ਆਪਣੇ ਵਿਰੋਧੀਆਂ ਨੂੰ ਪਿੱਛੇ ਛੱਡਦਿਆਂ ਜਿੱਤ ਹਾਸਲ ਕੀਤੀ।

