ਚੰਡੀਗੜ੍ਹ :- ਪੰਜਾਬ ਵਿੱਚ 20 ਮਈ ਨੂੰ ਮੈਡੀਕਲ ਸਟੋਰਾਂ ਅਤੇ ਦਵਾਈ ਥੋਕ ਵਿਕਰੇਤਾਵਾਂ ਵੱਲੋਂ ਸੂਬਾ ਪੱਧਰੀ ਹੜਤਾਲ ਕੀਤੀ ਜਾਵੇਗੀ। ਇਹ ਫੈਸਲਾ ਔਨਲਾਈਨ ਦਵਾਈਆਂ ਦੀ ਵਿਕਰੀ ਦੇ ਵਿਰੋਧ ਵਿੱਚ ਲਿਆ ਗਿਆ ਹੈ। ਦਵਾਈ ਵਪਾਰੀਆਂ ਦਾ ਕਹਿਣਾ ਹੈ ਕਿ ਇੰਟਰਨੈੱਟ ਰਾਹੀਂ ਦਵਾਈਆਂ ਦੀ ਵਿਕਰੀ ਕਾਰਨ ਰਵਾਇਤੀ ਮੈਡੀਕਲ ਕਾਰੋਬਾਰ ਨੂੰ ਭਾਰੀ ਨੁਕਸਾਨ ਪਹੁੰਚ ਰਿਹਾ ਹੈ।
ਪੰਜਾਬ ਦੇ ਹਜ਼ਾਰਾਂ ਦਵਾਈ ਵਪਾਰੀ ਹੜਤਾਲ ਵਿੱਚ ਹੋਣਗੇ ਸ਼ਾਮਲ
ਲੁਧਿਆਣਾ ਵਿੱਚ ਪਿੰਡੀ ਗਲੀ ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਡਾਬਰ ਨੇ ਦੱਸਿਆ ਕਿ ਸੂਬੇ ਭਰ ਦੇ ਕਰੀਬ 27 ਹਜ਼ਾਰ 500 ਮੈਡੀਕਲ ਸਟੋਰ ਸੰਚਾਲਕ ਅਤੇ ਦਵਾਈ ਥੋਕ ਵਿਕਰੇਤਾ ਇਸ ਹੜਤਾਲ ਦਾ ਸਮਰਥਨ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਔਨਲਾਈਨ ਦਵਾਈ ਵਿਕਰੀ ‘ਤੇ ਸਖ਼ਤ ਨਿਯਮ ਲਾਗੂ ਕਰਨੇ ਚਾਹੀਦੇ ਹਨ।
ਕਾਲੇ ਬਿੱਲੇ ਲਗਾ ਕੇ ਕੀਤਾ ਰੋਸ ਪ੍ਰਗਟ
ਹੜਤਾਲ ਤੋਂ ਪਹਿਲਾਂ ਮੈਡੀਕਲ ਸਟੋਰ ਸੰਚਾਲਕਾਂ ਵੱਲੋਂ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ। ਦਵਾਈ ਵਪਾਰੀਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
20 ਮਈ ਨੂੰ ਕੱਢੀ ਜਾਵੇਗੀ ਰੈਲੀ
ਦਵਾਈ ਵਪਾਰੀਆਂ ਵੱਲੋਂ 20 ਮਈ ਨੂੰ ਰੈਲੀ ਕੱਢਣ ਦਾ ਵੀ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸਰਕਾਰ ਅਤੇ ਔਨਲਾਈਨ ਦਵਾਈ ਵਿਕਰੀ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕੀਤੀ ਜਾਵੇਗੀ। ਵਪਾਰੀਆਂ ਦਾ ਕਹਿਣਾ ਹੈ ਕਿ ਉਹ ਆਪਣੇ ਹੱਕਾਂ ਦੀ ਰੱਖਿਆ ਲਈ ਇਕਜੁੱਟ ਹੋ ਕੇ ਲੜਾਈ ਲੜਣਗੇ।

