ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬਿਹਾਰ ਦੇ ਧਾਰਮਿਕ ਦੌਰੇ ‘ਤੇ ਰਹਿਣਗੇ। ਇਸ ਦੌਰਾਨ ਉਹ ਸਿੱਖ ਪੰਥ ਦੇ ਦੂਜੇ ਸਭ ਤੋਂ ਪਵਿੱਤਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚਣਗੇ। ਮੁੱਖ ਮੰਤਰੀ ਦੇ ਇਸ ਦੌਰੇ ਨੂੰ ਧਾਰਮਿਕ ਅਤੇ ਆਧਿਆਤਮਿਕ ਪੱਖੋਂ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।
ਤਖ਼ਤ ਸਾਹਿਬ ਵਿਖੇ ਟੇਕਣਗੇ ਮੱਥਾ
ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਸ਼ੀਰਵਾਦ ਲੈਣਗੇ। ਇਸ ਮੌਕੇ ਉਹ ਪੰਜਾਬ ਦੀ ਤਰੱਕੀ, ਲੋਕਾਂ ਦੀ ਖੁਸ਼ਹਾਲੀ ਅਤੇ ਸੂਬੇ ਵਿੱਚ ਅਮਨ-ਸ਼ਾਂਤੀ ਬਣੀ ਰਹਿਣ ਲਈ ਅਰਦਾਸ ਵੀ ਕਰਨਗੇ।
ਪੰਜਾਬ ਦੀ ਚੜ੍ਹਦੀ ਕਲਾ ਲਈ ਕੀਤੀ ਜਾਵੇਗੀ ਅਰਦਾਸ
ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਆਪਸੀ ਸਾਂਝ ਅਤੇ ਭਾਈਚਾਰਕ ਏਕਤਾ ਮਜ਼ਬੂਤ ਰਹਿਣ ਦੀ ਕਾਮਨਾ ਕੀਤੀ ਜਾਵੇਗੀ। ਨਾਲ ਹੀ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਵੀ ਵਿਸ਼ੇਸ਼ ਅਰਦਾਸ ਕੀਤੇ ਜਾਣ ਦੀ ਸੰਭਾਵਨਾ ਹੈ।
ਸੁਰੱਖਿਆ ਦੇ ਸਖ਼ਤ ਇੰਤਜ਼ਾਮ
ਮੁੱਖ ਮੰਤਰੀ ਦੇ ਵੀ.ਆਈ.ਪੀ. ਦੌਰੇ ਨੂੰ ਧਿਆਨ ਵਿੱਚ ਰੱਖਦਿਆਂ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਕੜੇ ਪ੍ਰਬੰਧ ਕੀਤੇ ਗਏ ਹਨ। ਤਖ਼ਤ ਸਾਹਿਬ ਇਲਾਕੇ ਵਿੱਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ ਅਤੇ ਆਉਣ-ਜਾਣ ਵਾਲੇ ਰਸਤੇਆਂ ‘ਤੇ ਵੀ ਨਿਗਰਾਨੀ ਵਧਾ ਦਿੱਤੀ ਗਈ ਹੈ।

