Homeਸਰਕਾਰੀ ਖ਼ਬਰਾਂਪੰਜਾਬ ਸਰਕਾਰਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ;...

ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ

WhatsApp Group Join Now
WhatsApp Channel Join Now

ਚੰਡੀਗੜ੍ਹ : ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 122ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 512 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ 122ਵੇਂ ਦਿਨ ਪੁਲਿਸ ਟੀਮਾਂ ਨੇ 244 ਵਿਅਕਤੀਆਂ ਨੂੰ ਛੇ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 31208 ਹੋ ਗਈ ਹੈ।

ਇਸ ਤੋਂ ਇਲਾਵਾ 116 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 20 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਪੰਜ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 447ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 57 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.3 ਕਿਲੋ ਹੈਰੋਇਨ, 60 ਕਿਲੋ ਭੁੱਕੀ, 255 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3050 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਮਹਿਜ਼ 447 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 65092 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ ਛੇ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle