ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰੂਗ੍ਰਾਮ ਜੇਲ੍ਹ ਵਿੱਚ ਬੰਦ ਸਾਬਕਾ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨ ਜਾਣਗੇ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਉਨ੍ਹਾਂ ਦੇ ਨਾਲ ਹੋਣਗੇ। ਈਡੀ ਵੱਲੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਪਾਰਟੀ ਦੇ ਸੀਨੀਅਰ ਆਗੂ ਸੰਜੀਵ ਅਰੋੜਾ ਨੂੰ ਮਿਲਣ ਪਹੁੰਚਣਗੇ। ਈਡੀ ਨੇ ਪਹਿਲਾਂ ਅਰੋੜਾ ਨੂੰ ਕਈ ਦਿਨਾਂ ਦੇ ਰਿਮਾਂਡ ‘ਤੇ ਰੱਖਿਆ ਸੀ। ਪੁੱਛਗਿੱਛ ਪੂਰੀ ਹੋਣ ਮਗਰੋਂ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।

