Homeਸਰਕਾਰੀ ਖ਼ਬਰਾਂਪੰਜਾਬ ਸਰਕਾਰ ਵੱਲੋਂ ਈਦ-ਉੱਲ-ਜੂਹਾ (ਬਕਰੀਦ) ਦੀ ਗਜ਼ਟਿਡ ਛੁੱਟੀ 27 ਮਈ ਦੀ ਬਜਾਏ...

ਪੰਜਾਬ ਸਰਕਾਰ ਵੱਲੋਂ ਈਦ-ਉੱਲ-ਜੂਹਾ (ਬਕਰੀਦ) ਦੀ ਗਜ਼ਟਿਡ ਛੁੱਟੀ 27 ਮਈ ਦੀ ਬਜਾਏ ਹੁਣ 28 ਮਈ ਨੂੰ

WhatsApp Group Join Now
WhatsApp Channel Join Now

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਨੈਗੋਸੀਏਬਲ ਐਕਟ-1881 ਦੀ ਧਾਰਾ 25 ਅਧੀਨ ਈਦ-ਉੱਲ-ਜੂਹਾ (ਬਕਰੀਦ) ਦੇ ਸਬੰਧ ਵਿੱਚ ਪੰਜਾਬ ਰਾਜ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਮਿਤੀ 28 ਮਈ 2026 (ਵੀਰਵਾਰ) ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਪਹਿਲਾਂ ਈਦ-ਉੱਲ-ਜੂਹਾ (ਬਕਰੀਦ) ਦੇ ਮੌਕੇ ਮਿਤੀ 27 ਮਈ 2026 ਨੂੰ ਗਜ਼ਟਿਡ ਛੁੱਟੀ ਐਲਾਨੀ ਗਈ ਸੀ, ਪਰੰਤੂ ਹੁਣ ਇਸ ਵਿੱਚ ਸੋਧ ਕਰਦਿਆਂ ਇਹ ਛੁੱਟੀ ਮਿਤੀ 28 ਮਈ 2026 (ਵੀਰਵਾਰ) ਨੂੰ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਅੱਜ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle