ਜਲੰਧਰ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਦੌਰੇ ‘ਤੇ ਰਹਿਣਗੇ। ਆਪਣੇ ਦੌਰੇ ਦੌਰਾਨ ਉਹ ਦੁਪਹਿਰ 12 ਵਜੇ ਸੁਲਤਾਨਪੁਰ ਲੋਧੀ ਨੇੜਲੇ ਪਿੰਡ ਸੀਚੇਵਾਲ ਪਹੁੰਚਣਗੇ। ਇੱਥੇ ਉਹ ਵਾਤਾਵਰਨ ਪ੍ਰੇਮੀ ਸੰਤ ਅਵਤਾਰ ਸਿੰਘ ਜੀ ਦੀ 38ਵੀਂ ਬਰਸੀ ਮੌਕੇ ਕਰਵਾਏ ਜਾ ਰਹੇ ਸਮਾਗਮ ਵਿੱਚ ਹਾਜ਼ਰੀ ਲਗਾਉਣਗੇ। ਇਸ ਮੌਕੇ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਹਸਤੀਆਂ ਵੀ ਸ਼ਿਰਕਤ ਕਰਨਗੀਆਂ। ‘ਆਪ’ ਦੇ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਸਮਾਗਮ ਦੌਰਾਨ ਮੌਜੂਦ ਰਹਿਣਗੇ। ਸਮਾਗਮ ਨੂੰ ਲੈ ਕੇ ਇਲਾਕੇ ਵਿੱਚ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।

