Homeਸਰਕਾਰੀ ਖ਼ਬਰਾਂਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ...

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ

WhatsApp Group Join Now
WhatsApp Channel Join Now

ਚੰਡੀਗੜ੍ਹ : ਪੰਜਾਬ ਲਈ ਇੱਕ ਇਤਿਹਾਸਕ ਪਲ ਉਸ ਮੌਕੇ ਆਇਆ ਜਦੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ(ਐਮਆਰਐਸਏਐਫਪੀਆਈ, ਐਸਏਐਸ ਨਗਰ ਦੇ ਪੰਜ ਸਾਬਕਾ ਕੈਡਿਟ ਅੱਜ ਪੁਣੇ ਦੇ ਖੜਕਵਾਸਲਾ ਸਥਿਤ ਵੱਕਾਰੀ ਕੌਮੀ ਰੱਖਿਆ ਅਕੈਡਮੀ (ਐਨਡੀਏ) ਤੋਂ ਗ੍ਰੈਜੂਏਟ ਹੋਏ। ਦੱਸਣਯੋਗ ਹੈ ਕਿ ਚੀਫ਼ ਆਫ਼ ਆਰਮੀ ਸਟਾਫ਼ ਜਨਰਲ ਉਪੇਂਦਰ ਦਿਵੇਦੀ, ਪੀਵੀਐਸਐਮ, ਏਵੀਐਸਐਮ ਦੁਆਰਾ 150ਵੇਂ ਐਨਡੀਏ ਕੋਰਸ ਦੀ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ ਗਿਆ।

ਪੰਜ ਕੈਡਿਟਾਂ ਜਿਨ੍ਹਾਂ ਵਿੱਚ ਸੰਗਰੂਰ ਦੇ ਜਸਕੀਰਤਨ ਸਿੰਘ, ਜਲੰਧਰ ਦੇ ਮਨਜੋਤ ਸਿੰਘ ਵਾਲੀਆ ਅਤੇ ਧਰੁਵ ਭੰਡਾਰੀ, ਪਟਿਆਲਾ ਦੇ ਹਰਸ਼ਦੀਪ ਸਿੰਘ ਅਤੇ ਮੋਹਾਲੀ ਦੇ ਪਾਰਥ ਕਵੀ ਸ਼ਾਮਲ ਹਨ, ਨੇ ਐਮਆਰਐਸਏਐਫਪੀਆਈ ਵਿੱਚ ਦੋ ਸਾਲਾਂ ਦੀ ਬੁਨਿਆਦੀ ਸਿਖਲਾਈ ਸਦਕਾ ਐਨਡੀਏ ਤੋਂ ਤਿੰਨ ਸਾਲਾਂ ਦੀ ਸਖ਼ਤ ਟ੍ਰੇਨਿੰਗ ਪੂਰੀ ਕੀਤੀ ਹੈ। ਜ਼ਿਕਰਯੋਗ ਹੈ ਕਿ ਸੰਸਥਾ ਵਿੱਚ ਇਨ੍ਹਾਂ ਨੇ ਆਪਣੀ ਜ਼ਿਆਦਾਤਰ ਸਿਖਲਾਈ ਕੋਵਿਡ-19 ਮਹਾਂਮਾਰੀ ਦੇ ਮੁਸ਼ਕਿਲ ਸਮੇਂ ਦੌਰਾਨ ਪੂਰੀ ਕੀਤੀ ਸੀ, ਜੋ ਉਨ੍ਹਾਂ ਦੇ ਮਿਹਨਤੀ ਜਜ਼ਬੇ ਦਾ ਪ੍ਰਤੱਖ ਪ੍ਰਮਾਣ ਹੈ। ਇਹ ਕੈਡਿਟ ਹੁਣ ਆਪਣੀਆਂ ਸਬੰਧਤ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿਖੇ ਜੁਆਇਨ ਕਰਨਗੇ, ਜਿੱਥੋਂ ਅਗਲੇ ਸਾਲ ਦੌਰਾਨ ਉਹ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣ ਜਾਣਗੇ।

ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਨੌਜਵਾਨਾਂ ਦੀ ਸਫ਼ਲਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦੇਸ਼ ਦੀਆਂ ਰੱਖਿਆ ਸੇਵਾਵਾਂ ਵਾਸਤੇ ਸਾਡੇ ਨੌਜਵਾਨਾਂ ਨੂੰ ਤਿਆਰ ਕਰਨ ਦੀ ਪਹਿਲਕਦਮੀ ਦਾ ਪ੍ਰਤੱਖ ਪ੍ਰਮਾਣ ਹੈ। ਉਨ੍ਹਾਂ ਨੇ ਕੈਡਿਟਾਂ ਨੂੰ ਫੌਜ ਵਿੱਚ ਪੱਕੀ ਵਚਨਬੱਧਤਾ ਨਾਲ ਸੇਵਾ ਕਰਦਿਆਂ ਦੇਸ਼ ਤੇ ਸੂਬੇ ਦਾ ਮਾਣ ਵਧਾਉਣ ਲਈ ਪ੍ਰੇਰਿਤ ਕੀਤਾ।

ਐਮਆਰਐਸਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ (ਵੀਐਸਐਮ) ਨੇ ਕਿਹਾ ਕਿ ਇਹ ਸਫਲ ਗਤੀ ਭਵਿੱਖ ਵਿੱਚ ਵੀ ਜਾਰੀ ਰਹੇਗੀ ਕਿਉਂਕਿ 25 ਹੋਰ ਕੈਡਿਟ ਐਸਐਸਬੀ ਇੰਟਰਵਿਊ ਲਈ ਤਿਆਰ ਹਨ। ਇਨ੍ਹਾਂ ਨੌਜਵਾਨਾਂ ਦੀਆਂ ਇਹ ਪ੍ਰਾਪਤੀਆਂ ਸਾਡੀ ਸੰਸਥਾ ਅਤੇ ਪੂਰੇ ਪੰਜਾਬ ਲਈ ਮਾਣ ਵਾਲੀ ਗੱਲ ਹਨ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle