ਅੰਮ੍ਰਿਤਸਰ :- ਪੰਜਾਬ ਸਰਕਾਰ ਨੇ 1 ਜੂਨ 2026 ਨੂੰ ਮੁੱਖ ਮੰਤਰੀ ਨਿਵਾਸ ਵਿਖੇ ਕੈਬਨਿਟ ਦੀ ਵਿਸ਼ੇਸ਼ ਮੀਟਿੰਗ ਸੱਦਣ ਦਾ ਫ਼ੈਸਲਾ ਕੀਤਾ ਹੈ। ਸਰਕਾਰੀ ਹੁਕਮਾਂ ਅਨੁਸਾਰ ਇਹ ਮੀਟਿੰਗ ਸੂਬੇ ਵਿੱਚ ਠੇਕੇਦਾਰੀ ਪ੍ਰਥਾ ਨੂੰ ਖ਼ਤਮ ਕਰਨ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਲਈ ਬੁਲਾਈ ਗਈ ਹੈ।
ਸੂਤਰਾਂ ਮੁਤਾਬਕ ਸਰਕਾਰ ਇਸ ਸਬੰਧੀ ਤਿਆਰ ਕੀਤੇ ਗਏ ਅਧਿਆਦੇਸ਼ ਨੂੰ ਤੁਰੰਤ ਮਨਜ਼ੂਰੀ ਦੇ ਕੇ ਰਾਜਪਾਲ ਕੋਲ ਭੇਜਣਾ ਚਾਹੁੰਦੀ ਹੈ, ਤਾਂ ਜੋ ਇਸ ਨੂੰ ਕਾਨੂੰਨੀ ਰੂਪ ਦਿੱਤਾ ਜਾ ਸਕੇ। ਸ਼ਨੀਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਇਸ ਨੀਤੀ ਨੂੰ ਸਿਧਾਂਤਕ ਮਨਜ਼ੂਰੀ ਮਿਲ ਚੁੱਕੀ ਹੈ, ਪਰ ਇਸ ਨੂੰ ਅਮਲੀ ਜਾਮਾ ਪਹਿਨਾਉਣ ਲਈ ਹੋਰ ਕਾਨੂੰਨੀ ਕਾਰਵਾਈ ਲਾਜ਼ਮੀ ਹੈ।
ਸਰਕਾਰ ਦਾ ਮੰਨਣਾ ਹੈ ਕਿ ਇਹ ਕਦਮ ਹਜ਼ਾਰਾਂ ਕਰਮਚਾਰੀਆਂ ਲਈ ਰਾਹਤ ਦਾ ਕਾਰਨ ਬਣੇਗਾ ਅਤੇ ਰੁਜ਼ਗਾਰ ਪ੍ਰਣਾਲੀ ਵਿੱਚ ਵਧੇਰੇ ਸਥਿਰਤਾ ਲਿਆਉਣ ਵਿੱਚ ਸਹਾਇਕ ਹੋਵੇਗਾ। ਹੁਣ ਸਭ ਦੀਆਂ ਨਜ਼ਰਾਂ ਕਲ ਹੋਣ ਵਾਲੀ ਕੈਬਨਿਟ ਮੀਟਿੰਗ ਦੇ ਫ਼ੈਸਲਿਆਂ ਤੇ ਟਿਕੀਆਂ ਹੋਈਆਂ ਹਨ।

