ਚੰਡੀਗੜ੍ਹ :- ਪੰਜਾਬ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਗੰਭੀਰ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਹਤ ਪ੍ਰਬੰਧਾਂ ਨੂੰ ਹੋਰ ਤੇਜ ਕਰਨ ਲਈ ਖ਼ੁਦ ਕਮਾਨ ਸੰਭਾਲ ਲਈ ਹੈ। ਉਹ ਅੱਜ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ ਸਭ ਤੋਂ ਜ਼ਿਆਦਾ ਪ੍ਰਭਾਵਿਤ ਹਿੱਸਿਆਂ ਦਾ ਦੌਰਾ ਕਰਨਗੇ।
ਮੁੱਖ ਮੰਤਰੀ ਮਾਨ ਆਪਣੇ ਦੌਰੇ ਦੌਰਾਨ ਹੜ੍ਹ ਪੀੜਤ ਪਰਿਵਾਰਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਲੈਣਗੇ ਅਤੇ ਮੌਕੇ ‘ਤੇ ਚੱਲ ਰਹੇ ਰਾਹਤ ਤੇ ਬਚਾਅ ਅਭਿਆਨਾਂ ਦੀ ਸਮੀਖਿਆ ਕਰਨਗੇ। ਸਰਕਾਰ ਨੇ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਲਈ ਖ਼ਾਸ ਰਾਹਤ ਟੀਮਾਂ ਤਾਇਨਾਤ ਕਰ ਦਿੱਤੀਆਂ ਹਨ, ਜੋ ਖਾਣ-ਪੀਣ ਸਮੱਗਰੀ, ਦਵਾਈਆਂ ਅਤੇ ਹੋਰ ਜ਼ਰੂਰੀ ਸਹਾਇਤਾ ਪਹੁੰਚਾ ਰਹੀਆਂ ਹਨ।
ਇਸ ਦੌਰਾਨ ਮੁੱਖ ਮੰਤਰੀ ਉੱਚ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਵੀ ਕਰਨਗੇ, ਜਿਸ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦੀ ਗਤੀ ਤੇ ਪ੍ਰਭਾਵਸ਼ੀਲਤਾ ਵਧਾਉਣ ਲਈ ਨਵੇਂ ਕਦਮ ਚੁੱਕਣ ‘ਤੇ ਵਿਚਾਰ ਕੀਤਾ ਜਾਵੇਗਾ।