ਲੁਧਿਆਣਾ :- ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਜੰਡਿਆਲੀ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਸੇਵਾ ਨਿਭਾ ਰਹੇ ਨਰਿੰਦਰ ਸਿੰਘ ਨੂੰ ਰਾਸ਼ਟਰੀ ਅਧਿਆਪਕ ਪੁਰਸਕਾਰ 2025 ਲਈ ਚੁਣਿਆ ਗਿਆ ਹੈ। ਇਹ ਪੁਰਸਕਾਰ 5 ਸਤੰਬਰ ਨੂੰ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਪ੍ਰਦਾਨ ਕੀਤਾ ਜਾਵੇਗਾ। ਨਰਿੰਦਰ ਸਿੰਘ ਇਸ ਸਾਲ ਇਸ ਸਨਮਾਨ ਨਾਲ ਨਵਾਜ਼ੇ ਜਾਣ ਵਾਲੇ ਪੰਜਾਬ ਦੇ ਇਕਲੌਤੇ ਅਧਿਆਪਕ ਹਨ।