ਫਿਰੋਜ਼ਪੁਰ :- ਫਿਰੋਜ਼ਪੁਰ-ਫਾਜ਼ਿਲਕਾ ਰੋਡ ‘ਤੇ ਪਿੰਡ ਜੰਗਾ ਵਾਲਾ ਮੋੜ ਨੇੜੇ ਸ਼ਨੀਵਾਰ ਨੂੰ ਵਾਪਰੇ ਭਿਆਨਕ ਸੜਕ ਹਾਦਸੇ ਨੇ ਖੇਤਰ ਵਿੱਚ ਸੋਗ ਦੀ ਲਹਿਰ ਦੌੜਾ ਦਿੱਤੀ। ਜਾਣਕਾਰੀ ਅਨੁਸਾਰ ਮਹਿੰਦਰਾ ਪਿਕਅੱਪ ਅਤੇ ਘੋੜਿਆਂ ਨਾਲ ਭਰੇ ਟ੍ਰੇਲਰ ਵਿਚਾਲੇ ਹੋਈ ਜ਼ੋਰਦਾਰ ਟੱਕਰ ਕਾਰਨ ਪਿਕਅੱਪ ਵਿੱਚ ਸਵਾਰ 7 ਤੋਂ 8 ਵਿਅਕਤੀਆਂ ਦੀ ਮੌਕੇ ‘ਤੇ ਜਾਂ ਇਲਾਜ ਦੌਰਾਨ ਮੌਤ ਹੋ ਗਈ। ਹਾਦਸੇ ਵਿੱਚ ਕਰੀਬ 20 ਤੋਂ 22 ਲੋਕ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਨੂੰ ਤੁਰੰਤ ਫਿਰੋਜ਼ਪੁਰ, ਫਰੀਦਕੋਟ ਅਤੇ ਹੋਰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

