ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਦੇਸ਼-ਵਿਦੇਸ਼ ਵੱਸਦੀਆਂ ਸੰਗਤਾਂ ਨੂੰ ਸ਼ੁਭਕਾਮਨਾਵਾਂ ਭੇਟ ਕੀਤੀਆਂ ਹਨ। ਸਮਾਜਿਕ ਮਾਧਿਅਮ ’ਤੇ ਸਾਂਝੇ ਕੀਤੇ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਦੇ ਸਿਧਾਂਤ ਦੇ ਪ੍ਰਤੀਕ ਗੁਰੂ ਸਾਹਿਬ ਨੇ ਮਨੁੱਖਤਾ, ਨਿਆਂ ਅਤੇ ਧਰਮ ਦੀ ਰੱਖਿਆ ਦਾ ਰਾਹ ਦਿਖਾਇਆ। ਮੁੱਖ ਮੰਤਰੀ ਨੇ ਆਖਿਆ ਕਿ ਗੁਰੂ ਹਰਿਗੋਬਿੰਦ ਸਾਹਿਬ ਜੀ ਦੀਆਂ ਉੱਚੀਆਂ ਸਿੱਖਿਆਵਾਂ ਅਤੇ ਆਦਰਸ਼ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਸੱਚ, ਹੱਕ ਅਤੇ ਸੇਵਾ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਦੇ ਰਹਿਣਗੇ।

