ਜੰਮੂ :- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਉੜੀ ਸੈਕਟਰ ਵਿੱਚ ਸਥਿਤ ਇੱਕ ਫੌਜੀ ਕੈਂਪ ਅੰਦਰ ਮੰਗਲਵਾਰ ਨੂੰ ਹੋਏ ਗ੍ਰਨੇਡ ਧਮਾਕੇ ਵਿੱਚ ਦੋ ਸੈਨਿਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਹਾਦਸਾ ਫੌਜੀ ਸਾਜ਼ੋ-ਸਾਮਾਨ ਦੇ ਰੁਟੀਨ ਪ੍ਰਬੰਧਨ ਦੌਰਾਨ ਵਾਪਰਿਆ। ਧਮਾਕੇ ਤੋਂ ਬਾਅਦ ਜ਼ਖ਼ਮੀ ਜਵਾਨਾਂ ਨੂੰ ਤੁਰੰਤ ਇਲਾਜ ਲਈ ਫੌਜ ਦੇ 92 ਬੇਸ ਹਸਪਤਾਲ ਪਹੁੰਚਾਇਆ ਗਿਆ, ਪਰ ਡਾਕਟਰ ਉਨ੍ਹਾਂ ਦੀ ਜਾਨ ਨਹੀਂ ਬਚਾ ਸਕੇ। ਫੌਜੀ ਅਧਿਕਾਰੀਆਂ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮਾਮਲੇ ਦੀ ਵਿਸਥਾਰਪੂਰਵਕ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਰਿਪੋਰਟ ਆਉਣ ਤੋਂ ਬਾਅਦ ਹੀ ਧਮਾਕੇ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆ ਸਕੇਗੀ।

