Homeਸਰਕਾਰੀ ਖ਼ਬਰਾਂਬਠਿੰਡਾ ਵਿੱਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ; ਮਹਾਰਾਸ਼ਟਰ ਅਧਾਰਤ ਫਰਮ ਖ਼ਿਲਾਫ਼ ਐਫ.ਆਈ.ਆਰ....

ਬਠਿੰਡਾ ਵਿੱਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ; ਮਹਾਰਾਸ਼ਟਰ ਅਧਾਰਤ ਫਰਮ ਖ਼ਿਲਾਫ਼ ਐਫ.ਆਈ.ਆਰ. ਦਰਜ: ਗੁਰਮੀਤ ਸਿੰਘ ਖੁੱਡੀਆਂ

WhatsApp Group Join Now
WhatsApp Channel Join Now

ਚੰਡੀਗੜ੍ਹ: ਗ਼ੈਰ-ਕਾਨੂੰਨੀ ਖਾਦਾਂ ਦੀ ਵਿਕਰੀ ‘ਤੇ ਨਕੇਲ ਕੱਸਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ 140 ਕੁਇੰਟਲ ਗੈਰ-ਕਾਨੂੰਨੀ ਖਾਦਾਂ ਜ਼ਬਤ ਕੀਤੀਆਂ ਹਨ। ਇਸ ਸਬੰਧੀ ਫਰਟੀਲਾਈਜ਼ਰ ਕੰਟਰੋਲ ਆਰਡਰ, 1985 ਅਤੇ ਜ਼ਰੂਰੀ ਵਸਤਾਂ ਐਕਟ, 1955 ਦੀ ਉਲੰਘਣਾ ਦੇ ਦੋਸ਼ ਹੇਠ ਮਹਾਰਾਸ਼ਟਰ ਦੇ ਥਾਨੇ ਸਥਿਤ ਕੰਪਨੀ ਮੈਸਰਜ਼ ਕੇ ਬੀ ਬਾਇਓ-ਆਰਗੈਨਿਕਸ ਪ੍ਰਾਈਵੇਟ ਲਿਮਟਿਡ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਥਰਮਲ ਪੁਲਿਸ ਸਟੇਸ਼ਨ, ਬਠਿੰਡਾ ਵਿਖੇ ਦਰਜ ਐਫਆਈਆਰ ਵਿੱਚ ਮੁਜ਼ੱਫਰ ਨਗਰ (ਯੂਪੀ) ਦੇ ਰਵੀ ਕੁਮਾਰ ਅਤੇ ਮਹਾਰਾਸ਼ਟਰ ਦੇ ਸਾਬਲੇ ਅਸ਼ਾਂਤ ਹਨੂਮੰਤ ਨੂੰ ਨਾਮਜ਼ਦ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਗੁਪਤ ਸੂਚਨਾ ਦੇ ਅਧਾਰ ‘ਤੇ ਗਣਪਤੀ ਕੰਪਲੈਕਸ, ਮਲੋਟ ਰੋਡ, ਬਠਿੰਡਾ ਵਿਖੇ ਸਥਿਤ ਇਕ ਗੋਦਾਮ ‘ਤੇ ਛਾਪਾ ਮਾਰਿਆ ਗਿਆ ਸੀ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਛਾਪਾਮਾਰ ਟੀਮ ਨੇ ਪਾਇਆ ਕਿ ਸਟੋਰ ਕੀਤੀਆਂ ਖਾਦਾਂ ਫਰਟੀਲਾਈਜ਼ਰ ਕੰਟਰੋਲ ਆਰਡਰ ਤਹਿਤ ਨਿਰਧਾਰਤ ਮਾਪਦੰਡਾਂ ਅਨੁਸਾਰ ਨਹੀਂ ਸਨ। ਕੰਪਨੀ ਕੋਲ ਖਾਦ ਲਾਇਸੰਸ ਵੀ ਨਹੀਂ ਸੀ ਅਤੇ ਉਹ ਕੀਟਨਾਸ਼ਕਾਂ ਦੇ ਕਾਰੋਬਾਰ ਲਈ ਜਾਰੀ ਲਾਇਸੰਸ ਉੱਤੇ ਗ਼ੈਰਕਾਨੂੰਨੀ ਢੰਗ ਨਾਲ ਖਾਦਾਂ ਵੇਚ ਰਹੀ ਸੀ ਜੋ ਕਿ ਫਰਟੀਲਾਈਜ਼ਰ ਕੰਟਰੋਲ ਆਰਡਰ, 1985 ਦੀ ਧਾਰਾ 7 ਅਤੇ 8 ਅਤੇ ਜ਼ਰੂਰੀ ਵਸਤਾਂ ਐਕਟ, 1955 ਦੀ ਧਾਰਾ 3 ਤੇ 7 ਦੀ ਉਲੰਘਣਾ ਹੈ।

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ 140 ਕੁਇੰਟਲ ਗੈਰ-ਕਾਨੂੰਨੀ ਖਾਦਾਂ ਸੈਂਕੜੇ ਏਕੜ ਫਸਲ ਨੂੰ ਖਰਾਬ ਕਰ ਸਕਦੀਆਂ ਸਨ ਅਤੇ ਕਿਸਾਨਾਂ ਨੂੰ ਵਿੱਤੀ ਨੁਕਸਾਨ ਪਹੁੰਚਾ ਸਕਦੀਆਂ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਕੰਪਨੀ ਜਾਂ ਕਿਸੇ ਵੀ ਵਿਅਕਤੀ ਨੂੰ ਪੰਜਾਬ ਵਿੱਚ ਖੇਤੀਬਾੜੀ ਵਸਤਾਂ ਦੀ ਗੁਣਵੱਤਾ ਨਾਲ ਸਮਝੌਤਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਸਾਰੇ ਮੁੱਖ ਖੇਤੀਬਾੜੀ ਅਫਸਰਾਂ (ਸੀ.ਏ.ਓਜ਼) ਨੂੰ ਅਚਨਚੇਤ ਚੈਕਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ, ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, “ਫਰਟੀਲਾਈਜ਼ਰ ਕੰਟਰੋਲ ਆਰਡਰ ਦੀ ਉਲੰਘਣਾ ਕਰਨਾ ਸਾਡੇ ਕਿਸਾਨ ਭਾਈਚਾਰੇ ਵਿਰੁੱਧ ਅਪਰਾਧ ਹੈ। ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਨੂੰ ਸਿਰਫ਼ ਲਾਇਸੰਸਸ਼ੁਦਾ ਡੀਲਰਾਂ ਤੋਂ ਪ੍ਰਮਾਣਿਤ ਖਾਦ ਅਤੇ ਬੀਜ ਖਰੀਦਣ ਅਤੇ ਸ਼ੱਕੀ ਵਸਤਾਂ ਸਬੰਧੀ ਰਿਪੋਰਟ ਆਪਣੇ ਨਜ਼ਦੀਕੀ ਖੇਤੀਬਾੜੀ ਦਫ਼ਤਰ ਕੋਲ ਕਰਨ ਦੀ ਅਪੀਲ ਕੀਤੀ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle