ਹੁਸ਼ਿਆਰਪੁਰ :- ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਹਲਕੇ ਵਿੱਚ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਆਮ ਲੋਕਾਂ ਨਾਲ ਸਿੱਧਾ ਸੰਵਾਦ ਕਰਨਗੇ। ਇਸ ਮੌਕੇ ਉਹ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ-ਨਾਲ ਸਰਕਾਰੀ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲੈਣਗੇ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਵੱਲੋਂ ਹਲਕੇ ਦੇ ਵਿਕਾਸ ਅਤੇ ਲੋਕ ਭਲਾਈ ਨਾਲ ਸਬੰਧਤ ਕੁਝ ਅਹਿਮ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ। ਪ੍ਰੋਗਰਾਮ ਨੂੰ ਲੈ ਕੇ ਪ੍ਰਸ਼ਾਸਨ ਨੇ ਸੁਰੱਖਿਆ ਅਤੇ ਹੋਰ ਪ੍ਰਬੰਧ ਮੁਕੰਮਲ ਕਰ ਲਏ ਹਨ। ਵੱਡੀ ਗਿਣਤੀ ਵਿੱਚ ਲੋਕਾਂ, ਪਾਰਟੀ ਆਗੂਆਂ ਅਤੇ ਅਧਿਕਾਰੀਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ।

