Homeਸਰਕਾਰੀ ਖ਼ਬਰਾਂਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ...

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

WhatsApp Group Join Now
WhatsApp Channel Join Now

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਮਰੀਕਾ ਵਿੱਚ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਦੀ ਨਿਲਾਮੀ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਤੋਂ ਕਸਟਡੀ ਰਿਪੋਰਟ ਮੰਗੀ। ਇਸ ਸਬੰਧੀ, ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਪ੍ਰਸ਼ਾਸਨ ਦੇ ਸਬੰਧਤ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਗਈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਸ ਫਰਨੀਚਰ ਦੀ ਕਸਟਡੀ ਕਿਸ ਕੋਲ ਸੀ ਕਿਉਂਕਿ ਵਿਰਾਸਤੀ ਫਰਨੀਚਰ ਪੰਜਾਬ, ਹਰਿਆਣਾ ਦੀਆਂ ਸਰਕਾਰਾਂ ਅਤੇ ਯੂਟੀ, ਚੰਡੀਗੜ੍ਹ ਦੇ ਵੱਖ-ਵੱਖ ਅਥਾਰਟੀਆਂ ਦੀ ਕਸਟਡੀ ਅਧੀਨ ਆਉਂਦਾ ਹੈ ਅਤੇ ਯੂਟੀ ਪ੍ਰਸ਼ਾਸਨ ਵੱਲੋਂ ਅਜਿਹੇ ਫਰਨੀਚਰ ਦੀ ਸੂਚੀ ਦਾ ਰਿਕਾਰਡ ਰੱਖਿਆ ਜਾ ਰਿਹਾ ਹੈ।

ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ, ਸਪੀਕਰ ਸੰਧਵਾਂ ਨੇ ਕਿਹਾ ਕਿ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਅਪਰਾਧ ਨੂੰ ਅੰਜਾਮ ਦੇਣ ਵਾਲਿਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਸਪੀਕਰ ਨੇ ਕਿਹਾ ਕਿ ਅਜਿਹੀ ਲਾਪਰਵਾਹੀ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਜੋ ਚੰਡੀਗੜ੍ਹ ਦੀ ਵਿਲੱਖਣ ਆਰਕੀਟੈਕਚਰਲ ਅਤੇ ਇਤਿਹਾਸਕ ਵਿਰਾਸਤ ਨੂੰ ਨੁਕਸਾਨ ਪਹੁੰਚਾਵੇ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle