ਚੰਡੀਗੜ੍ਹ :- ਨੀਟ ਪ੍ਰੀਖਿਆ ਨਾਲ ਜੁੜੇ ਵਿਵਾਦ ਅਤੇ ਕਥਿਤ ਪੇਪਰ ਲੀਕ ਮਾਮਲੇ ਤੋਂ ਬਾਅਦ ਟੈਲੀਗ੍ਰਾਮ ‘ਤੇ ਲਗਾਈ ਗਈ ਅਸਥਾਈ ਪਾਬੰਦੀ ਨੂੰ ਲੈ ਕੇ ਨਵਾਂ ਮੋੜ ਆ ਗਿਆ ਹੈ। ਮਸ਼ਹੂਰ ਮੈਸੇਜਿੰਗ ਪਲੇਟਫਾਰਮ ਟੈਲੀਗ੍ਰਾਮ ਨੇ ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਚੁਣੌਤੀ ਦਿੰਦਿਆਂ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਕੰਪਨੀ ਦਾ ਕਹਿਣਾ ਹੈ ਕਿ ਪਾਬੰਦੀ ਨਾਲ ਲੱਖਾਂ ਉਪਭੋਗਤਾਵਾਂ ‘ਤੇ ਅਸਰ ਪਿਆ ਹੈ। ਜਾਣਕਾਰੀ ਅਨੁਸਾਰ ਅਦਾਲਤ ਨੇ ਮਾਮਲੇ ਦੀ ਮਹੱਤਤਾ ਨੂੰ ਦੇਖਦਿਆਂ ਪਟੀਸ਼ਨ ‘ਤੇ ਤੁਰੰਤ ਸੁਣਵਾਈ ਕਰਨ ਦਾ ਫ਼ੈਸਲਾ ਕੀਤਾ ਹੈ। ਹੁਣ ਇਸ ਕੇਸ ‘ਤੇ ਟੈਕਨਾਲੋਜੀ ਅਤੇ ਕਾਨੂੰਨੀ ਖੇਤਰ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

