Homeਸਰਕਾਰੀ ਖ਼ਬਰਾਂਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’...

ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

WhatsApp Group Join Now
WhatsApp Channel Join Now

ਚੰਡੀਗੜ੍ਹ  : ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਅਤੇ ਇਨ੍ਹਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਪੁਲਿਸ ਰਾਹੀਂ ਚਲਾਈ ਜਾ ਰਹੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 152 ਦਿਨਾਂ ਵਿੱਚ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਕੋਲੋਂ ਵੱਡੀ ਮਾਤਰਾ ਵਿੱਚ ਗੈਰ-ਕਾਨੂੰਨੀ ਹਥਿਆਰ ਬਰਾਮਦ ਕਰਨ ਸਫ਼ਲਤਾ ਹਾਸਲ ਕੀਤੀ ਗਈ ਹੈ।

‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਐਂਟੀ- ਗੈਂਗਸਟਰ ਟਾਸਕ ਫੋਰਸ (ਏਜੀਟੀਐਫ਼) ਨੇ ਪੰਜਾਬ ਭਰ ਵਿੱਚ ਮੁਹਿੰਮ ਦੇ ਕੁੱਲ 152 ਦਿਨਾਂ ਦੌਰਾਨ 713 ਗੈਰ-ਕਾਨੂੰਨੀ ਹਥਿਆਰ, 218 ਮੈਗਜ਼ੀਨਾਂ ਸਮੇਤ 2009 ਕਾਰਤੂਸ ਬਰਾਮਦ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰ ਨੌਜਵਾਨਾਂ ਨੂੰ ਵੱਡੇ ਲਾਲਚ ਦੇ ਕੇ ਆਪਣੇ ਗ਼ੈਰ-ਕਾਨੂੰਨੀ ਕੰਮਾਂ ਲਈ ਪ੍ਰੇਰਦੇ ਹਨ ਅਤੇ ਉਨ੍ਹਾਂ ਨੂੰ ਗੈਰਕਾਨੂੰਨੀ ਹਥਿਆਰ ਮੁਹੱਈਆ ਕਰਵਾਉਣਾ ਇਸਦਾ ਇੱਕ ਹਿੱਸਾ ਹੈ। ਪੰਜਾਬ ਪੁਲਿਸ ਨੇ ਸਮੇਂ-ਸਮੇਂ ‘ਤੇ ਵੱਡੀ ਮਾਤਰਾ ਵਿੱਚ ਗੋਲੀ-ਸਿੱਕਾ ਬਰਾਮਦ ਕੀਤਾ ਹੈ, ਪਰ ਗੈਂਗਸਟਰਾਂ ਦੇ ਸਾਥੀਆਂ ਕੋਲੋਂ ਮਿਲੇ ਹਥਿਆਰਾਂ ਨੇ ਸੂਬੇ ਵਿੱਚ ਕਈ ਅਪਰਾਧਾਂ ਨੂੰ ਰੋਕਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਪੰਜਾਬ ਪੁਲਿਸ ਗੈਰਕਾਨੂੰਨੀ ਹਥਿਆਰਾਂ ਦੀ ਤਸਕਰੀ, ਸਰਹੱਦ ਪਾਰੋਂ ਤਸਕਰੀ ਅਤੇ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

ਜ਼ਿਕਰਯੋਗ ਹੈ ਕਿ ਇਹ ਗੈਰਕਾਨੂੰਨੀ ਹਥਿਆਰ ਏਜੀਟੀਐਫ ਵੱਲੋਂ ਸਮੇਂ-ਸਮੇਂ ‘ਤੇ ਚਲਾਈਆਂ ਗਈਆਂ ਵੱਖ-ਵੱਖ ਸਰਚ ਮੁਹਿੰਮਾਂ ਅਤੇ ਕਾਰਵਾਈਆਂ ਦੌਰਾਨ ਬਰਾਮਦ ਕੀਤੇ ਗਏ ਹਨ। ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਅੰਮ੍ਰਿਤਸਰ ਦਿਹਾਤੀ ਤੋਂ 92, ਅੰਮ੍ਰਿਤਸਰ ਸ਼ਹਿਰ ਤੋਂ 201, ਫਿਰੋਜ਼ਪੁਰ ਤੋਂ 155 ਅਤੇ ਤਰਨਤਾਰਨ ਤੋਂ (30 ਅਪ੍ਰੈਲ ਤੱਕ) 243 ਗੈਰਕਾਨੂੰਨੀ ਹਥਿਆਰ, ਗੋਲੀ-ਸਿੱਕਾ ਅਤੇ ਮੈਗਜ਼ੀਨ ਬਰਾਮਦ ਕੀਤੇ ਗਏ ਹਨ, ਜੋ ਇਨ੍ਹਾਂ ਮੁੱਖ ਜ਼ਿਲਿ੍ਹਆਂ ਵਿੱਚ ਅਪਰਾਧ ‘ਤੇ ਕਾਬੂ ਪਾਉਣ ਲਈ ਪੁਲਿਸ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਦਰਸਾਉਂਦੇ ਹਨ।

ਪਿਛਲੇ ਮਹੀਨੇ ਸੂਬਾ ਪੁਲਿਸ ਨੇ ਗੈਰਕਾਨੂੰਨੀ ਹਥਿਆਰਾਂ ਦੀ ਭਾਲ ਲਈ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕੀਤਾ, ਜਿਸ ਦੇ ਨਤੀਜੇ ਵਜੋਂ ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ ਹੋਏ।

ਡੀਜੀਪੀ ਨੇ ਅੱਗੇ ਕਿਹਾ, “ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਆਧੁਨਿਕ ਹਥਿਆਰ ਅਤੇ ਦੇਸੀ ਪਿਸਤੌਲਾਂ ਤੱਕ ਸ਼ਾਮਲ ਹਨ। ਏਜੀਟੀਐਫ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਸ਼ਾਨਦਾਰ ਕੰਮ ਕਰ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਗੈਂਗਸਟਰਾਂ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਖ਼ਿਲਾਫ਼ ਕਾਰਵਾਈ ਸੂਬੇ ਭਰ ਵਿੱਚ ਜਾਰੀ ਰਹੇਗੀ।’’”

ਹਾਲ ਹੀ ਵਿੱਚ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਗੈਰਕਾਨੂੰਨੀ ਹਥਿਆਰ ਤਸਕਰੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ 8 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਕੋਲੋਂ 11 ਆਧੁਨਿਕ ਪਿਸਤੌਲਾਂ ਅਤੇ 8 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਗੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਵਿਅਕਤੀਆਂ ਦੇ ਸੰਪਰਕ ਵਿੱਚ ਸਨ। ਬਰਾਮਦ ਕੀਤੇ ਗਏ ਹਥਿਆਰ ਅਪਰਾਧਿਕ ਅਨਸਰਾਂ ਤੱਕ ਪਹੁੰਚਾਏ ਜਾਣੇ ਸਨ ਅਤੇ ਉਨ੍ਹਾਂ ਦੀ ਵਰਤੋਂ ਜਬਰਨ ਵਸੂਲੀ, ਹਿੰਸਕ ਅਪਰਾਧਾਂ ਅਤੇ ਹੋਰ ਗੈਰਕਾਨੂੰਨੀ ਗਤੀਵਿਧੀਆਂ ਲਈ ਕੀਤੀ ਜਾਣੀ ਸੀ। ਇਸੇ ਦੌਰਾਨ, ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ ਸੀਆਈਏ ਸਟਾਫ਼ ਟੀਮ ਨੇ ਵੀ ਵੱਡੀ ਸਫ਼ਲਤਾ ਹਾਸਲ ਕਰਦਿਆਂ ਦੋ ਵਿਅਕਤੀਆਂ ਨੂੰ ਗੈਰਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle