ਪਟਿਆਲਾ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਦੌਰੇ ‘ਤੇ ਰਹਿਣਗੇ। ਆਪਣੇ ਦੌਰੇ ਦੌਰਾਨ ਉਹ ਪਟਿਆਲਾ ਵਿੱਚ ਕਰਵਾਏ ਜਾ ਰਹੇ ਸਰਪੰਚ ਮਿਲਣੀ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਕੇ ਪਿੰਡਾਂ ਦੇ ਨੁਮਾਇੰਦਿਆਂ ਨਾਲ ਸਿੱਧਾ ਸੰਵਾਦ ਕਰਨਗੇ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੀ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ। ਇਸ ਤੋਂ ਬਾਅਦ ਮੁੱਖ ਮੰਤਰੀ ਸਮਾਣਾ ਵਿੱਚ ਨਵੇਂ ਅਤਿ-ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਣਗੇ। ਸ਼ਾਮ 6 ਵਜੇ ਉਹ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇਲਾਕਾ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ।

