ਚੰਡੀਗੜ੍ਹ :- ਪੰਜਾਬ ਯੂਨੀਵਰਸਿਟੀ ਵਿੱਚ ਭਾਈ ਕਾਨ੍ਹ ਸਿੰਘ ਨਾਭਾ ਦੁਆਰਾ ਰਚਿਤ ਗੁਰਸ਼ਬਦ ਰਤਨਾਕਰ ਮਹਾਨਕੋਸ਼ ਨਾਲ ਬੇਅਦਬੀ ਦੇ ਮਾਮਲੇ ਨੇ ਵੱਡਾ ਰੂਪ ਧਾਰ ਲਿਆ ਹੈ। ਪੁਲਿਸ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਰਜਿਸਟਰਾਰ, ਦੋ ਪ੍ਰੋਫੈਸਰਾਂ ਅਤੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਐਫਆਈਆਰ ਦਰਜ ਕਰ ਦਿੱਤੀ ਹੈ।
ਅਕਾਲ ਤਖਤ ਵੱਲੋਂ ਕਮੇਟੀ ਗਠਤ, ਜਾਂਚ ਸ਼ੁਰੂ
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਚਾਰ ਮੈਂਬਰੀ ਕਮੇਟੀ ਬਣਾਈ ਹੈ। ਇਹ ਕਮੇਟੀ ਇੱਕ ਹਫ਼ਤੇ ਵਿੱਚ ਪੂਰੀ ਰਿਪੋਰਟ ਪੇਸ਼ ਕਰੇਗੀ। ਇਸ ਵਿੱਚ ਐਸ.ਜੀ.ਪੀ.ਸੀ. ਦੇ ਅਧਿਕਾਰੀ, ਪੰਜਾਬੀ ਯੂਨੀਵਰਸਿਟੀ ਦੇ ਨੁਮਾਇੰਦੇ ਅਤੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਮੁੱਖ ਗ੍ਰੰਥੀ ਸ਼ਾਮਲ ਹਨ।
ਸਿਆਸੀ ਪੱਧਰ ‘ਤੇ ਵਿਰੋਧ ਤੇ ਰੋਸ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਘਟਨਾ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾਰ ਕਰਾਰ ਦਿੰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਧਾਰਮਿਕ ਅਤੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ “ਵਾਤਾਵਰਣ ਸੰਭਾਲਣ ਦੇ ਬਹਾਨੇ ਕੀਤੀ ਗਈ ਇਹ ਬੇਅਦਬੀ ਨਾ ਜਾਇਜ਼ ਹੈ ਤੇ ਨਾ ਹੀ ਮੁਆਫ਼ੀਯੋਗ।”