ਚੰਡੀਗੜ੍ਹ :- ਪੰਜਾਬ ਦੇ ਕਈ ਜ਼ਿਲ੍ਹੇ ਇਸ ਵੇਲੇ ਹੜ੍ਹਾਂ ਦੀ ਚਪੇਟ ਵਿਚ ਹਨ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਾਜ਼ਿਲਕਾ, ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਦੇ ਕਈ ਪਿੰਡਾਂ ਵਿੱਚ 5 ਤੋਂ 15 ਫੁੱਟ ਤੱਕ ਪਾਣੀ ਭਰਿਆ ਹੋਇਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਜਨਾਲਾ ਤਹਿਸੀਲ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਨਾਲ ਸੀਧੀ ਗੱਲਬਾਤ ਕੀਤੀ।