ਸ੍ਰੀ ਅੰਮ੍ਰਿਤਸਰ ਸਾਹਿਬ :- ਸ੍ਰੋਮਣੀ ਅਕਾਲੀ ਦਲ ਦੀ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ। ਉਨ੍ਹਾਂ ਨੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਬਾਦਲ ਪਰਿਵਾਰ ਵਲੋਂ ਜਾਰੀ ਸ੍ਰੀ ਆਖੰਡ ਪਾਠਾਂ ਦੀ ਲੜੀ ਤਹਿਤ ਭੋਗ ਅਤੇ ਨਵੇਂ ਪਾਠ ਦੀ ਸ਼ੁਰੂਆਤ ਵਿੱਚ ਹਾਜ਼ਰੀ ਭਰੀ।
ਪੰਜਾਬ ਵਿੱਚ ਹੜਾਂ ਤੇ ਚਿੰਤਾ
ਹਰਸਿਮਰਤ ਕੌਰ ਬਾਦਲ ਨੇ ਪੰਜਾਬ ਵਿੱਚ ਹੜਾਂ ਦੀ ਸਥਿਤੀ ‘ਤੇ ਡੂੰਘੀ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਮੁਸ਼ਕਲ ਸਮੇਂ ਆਪਣੀ ਜ਼ਿੰਮੇਵਾਰੀ ਪੂਰੀ ਨਹੀਂ ਕਰ ਰਹੀ। ਉਨ੍ਹਾਂ ਨੇ ਸੁਝਾਅ ਦਿੱਤਾ ਕਿ ਘੱਟੋ-ਘੱਟ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਲੋਕ ਸਹਾਇਤਾ ਲਈ ਸੰਪਰਕ ਕਰ ਸਕਣ।
ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਨੂੰ ਵੀ ਯਾਦ ਕੀਤਾ।
ਕੇਂਦਰੀ ਸਰਕਾਰ ਨੂੰ ਅਪੀਲ
ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ NDRF ਟੀਮਾਂ ਅਤੇ ਕਿਸ਼ਤੀਆਂ ਭੇਜਣ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦਾ ਦੌਰਾ ਕਰਨ, ਤਾਂ ਕਿ ਕਿਸਾਨ ਅਤੇ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਸਹਾਇਤਾ ਮਿਲ ਸਕੇ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਅੱਜ ਦਾ ਕਿਸਾਨ ਬਹੁਤ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰ ਰਿਹਾ ਹੈ।